ਡਾਇਰੈਕਟਰ ਵੱਲੋਂ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਦਾ ਦੌਰਾ
07:39 AM Oct 01, 2024 IST
ਪੱਤਰ ਪ੍ਰੇਰਕ
ਮਾਨਸਾ, 30 ਸਤੰਬਰ
ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਅਨਿਲ ਕੁਮਾਰ ਐੱਮਐੱਸ ਵੱਲੋਂ ਜ਼ਿਲ੍ਹਾ ਹਸਪਤਾਲ ਅਤੇ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕਰਨ ਹਿਤ ਦੌਰਾ ਕੀਤਾ ਗਿਆ। ਉਨ੍ਹਾਂ ਮਰੀਜ਼ਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੀਸੀ ਟੀਵੀ ਕੈਮਰੇ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਿਵਲ ਹਸਪਤਾਲ ਮਾਨਸਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਟੀਮ ਵੱਲੋਂ ਲੇਬਰ ਰੂਮ, ਜੱਚਾ-ਬੱਚਾ ਓਪੀਡੀ, ਮੈਡੀਸਿਨ ਓਪੀਡੀ, ਮਾਈਕਰੋਬਾਇਲੋਜੀ ਲੈਬ, ਮਲੇਰੀਆ ਲੈਬ, ਦਵਾਈਆਂ ਦੀ ਫਾਰਮੇਸੀ, ਟੀਕਾਕਰਨ ਕੇਂਦਰ, ਰਜਿਸਟਰੇਸ਼ਨ ਕਾਊੰਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਡਾਇਰੈਕਟਰ ਅਨਿਲ ਕੁਮਾਰ ਨੇ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
Advertisement
Advertisement