ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨੁਸੂਚਿਤ ਜਾਤਾਂ ਦੇ ਉਪ ਵਰਗੀਕਰਨ ਦੇ ਫ਼ੈਸਲੇ ਨਾਲ ਸਹਿਮਤ ਨਹੀਂ: ਮਾਇਆਵਤੀ

07:04 AM Aug 05, 2024 IST

ਲਖਨਊ/ਪਟਨਾ, 4 ਅਗਸਤ
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਨੁਸੂਚਿਤ ਜਾਤਾਂ ਦੇ ਉਪ-ਵਰਗੀਕਰਨ ਦੀ ਇਜਾਜ਼ਤ ਦੇਣ ਵਾਲੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨਾਲ ਸਹਿਮਤ ਨਹੀਂ ਹੈ।
ਮਾਇਆਵਤੀ ਨੇ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਦੇ ਲੋਕਾਂ ਦੇ ਉਪ-ਵਰਗੀਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਸਾਡੀ ਪਾਰਟੀ ਇਸ ਨਾਲ ਬਿਲਕੁਲ ਸਹਿਮਤ ਨਹੀਂ ਹੈ।’ ਉਨ੍ਹਾਂ ਕਿਹਾ, ‘ਕਿਉਂਕਿ ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਦੇ ਲੋਕਾਂ ਨੇ ਜ਼ੁਲਮਾਂ ਦਾ ਸਾਹਮਣਾ ਇੱਕ ਸਮੂਹ ਦੇ ਰੂਪ ’ਚ ਕੀਤਾ ਸੀ ਅਤੇ ਇਹ ਸਮੂਹ ਬਰਾਬਰ ਹਨ। ਇਸ ਲਈ ਕਿਸੇ ਵੀ ਤਰ੍ਹਾਂ ਦਾ ਉਪ-ਵਰਗੀਕਰਨ ਕਰਨਾ ਸਹੀ ਨਹੀਂ ਹੋਵੇਗਾ।’ ਸੁਪਰੀਮ ਕੋਰਟ ਨੇ ਲੰਘੇ ਵੀਰਵਾਰ ਨੂੰ ਆਪਣੇ ਫ਼ੈਸਲੇ ਵਿੱਚ ਕਿਹਾ ਸੀ ਕਿ ਰਾਜਾਂ ਨੂੰ ਅਨੁਸੂਚਿਤ ਜਾਤਾਂ ਅੰਦਰ ਉਪ-ਵਰਗੀਕਰਨ ਦਾ ਸੰਵਿਧਾਨਕ ਅਧਿਕਾਰ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਅਸਹਿਮਤੀ ਜ਼ਾਹਿਰ ਕਰਦਿਆਂ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਇਸ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗੀ। ਪਾਸਵਾਨ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਲੋਕ ਅੱਜ ਵੀ ਛੂਆ-ਛੂਤ ਦਾ ਸਾਹਮਣਾ ਕਰ ਰਹੇ ਹਨ।
-ਪੀਟੀਆਈ/ਏਐੱਨਆਈ

Advertisement

Advertisement