ਲੋਕ ਸਭਾ ਵਿਚ ਆਫ਼ਤ ਪ੍ਰਬੰਧਨ (ਸੋਧ) ਬਿੱਲ-2024 ਪੇਸ਼
02:42 PM Aug 01, 2024 IST
ਨਵੀਂ ਦਿੱਲੀ, 1 ਅਗਸਤ
ਸਰਕਾਰ ਨੇ ਲੋਕ ਸਭਾ ਵਿਚ ਆਫ਼ਤ ਪ੍ਰਬੰਧਨ ਸੋਧ ਬਿੱਲ-2024 ਪੇਸ਼ ਕੀਤਾ, ਜੋ ਕਿ ਆਫ਼ਤ ਪ੍ਰਬੰਧਨ ਐਕਟ-2005 ਵਿਚ ਸੋਧ ਕਰਕੇ ਲਿਆਂਦਾ ਗਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਸਦਨ ਵਿੱਚ ਬਿੱਲ ਪੇਸ਼ ਕੀਤਾ। ਇਸ ’ਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੋਸ਼ ਲਾਇਆ ਕਿ ਇਸ ਬਿੱਲ ਵਿੱਚ ਸੂਬਾ ਸਰਕਾਰ ਦੇ ਅਧਿਕਾਰਾਂ ਦੀ ਅਵੱਗਿਆ ਕੀਤੀ ਹੈ। ਤਿਵਾੜੀ ਨੇ ਬਿੱਲ ਵਿੱਚ ਸੂਬਾ ਸਰਕਾਰਾਂ ਅਤੇ ਨਗਰ ਨਿਗਮਾਂ ਨੂੰ ਆਫ਼ਤ ਪ੍ਰਬੰਧਨ ਥਾਂ ਬਣਾਉਣ ਲਈ ਪ੍ਰਵਾਨਗੀ ਦੇਣ ਸਬੰਧੀ ਇੱਕ ਨਿਯਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਨੂੰ ਇਸ ਤੋਂ ਵੱਖ ਰੱਖਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਵਾਇਨਾਡ ਤ੍ਰਾਸਦੀ 'ਤੇ ਚਰਚਾ ਦੌਰਾਨ ਕਿਹਾ ਸੀ ਕਿ ਇਸ ਸੈਸ਼ਨ 'ਚ ਆਫਤ ਪ੍ਰਬੰਧਨ 'ਤੇ ਬਿੱਲ ਲਿਆਂਦਾ ਜਾਵੇਗਾ। -ਪੀਟੀਆਈ
Advertisement
Advertisement