ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਕਾਇਤਾਂ ਦੇ ਨਿਬੇੜੇ ਲਈ ਅਨੁਸ਼ਾਸਨੀ ਸੈੱਲ ਕਾਇਮ

06:36 AM Jul 01, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮਾਲ ਦਫ਼ਤਰਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਲਿਆਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਪਹਿਲਕਦਮੀ ਕਰਦਿਆਂ ਵਿਸ਼ੇਸ਼ ਅਨੁਸ਼ਾਸਨੀ ਸੈੱਲ ਕਾਇਮ ਕੀਤਾ ਹੈ। ਸਹਾਇਕ ਕਮਿਸ਼ਨਰ (ਜਨਰਲ) ਦੀ ਅਗਵਾਈ ਵਾਲੇ ਇਸ ਸੈੱਲ ਵਿੱਚ ਦੋ-ਪੱਖੀ ਕਾਰਜ ਪ੍ਰਣਾਲੀ ਹੋਵੇਗੀ। ਇੱਕ ਮਾਲ ਅਫ਼ਸਰਾਂ ਲਈ ਅਤੇ ਦੂਜਾ ਹੋਰ ਸਟਾਫ਼ ਲਈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਲ ਅਧਿਕਾਰੀਆਂ ਅਤੇ ਸਟਾਫ਼ ਦੀ ਕਾਰਗੁਜ਼ਾਰੀ ਨੂੰ ਉਨ੍ਹਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ‘ਚੰਗਾ’ ਜਾਂ ‘ਮਾੜਾ’ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗੀ ਕੰਮਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਬੇੜੇ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਡੀਸੀ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਮਾਲ ਪਟਵਾਰੀਆਂ ਦੀ ਛੁੱਟੀ ਹੋਣ ਦੀ ਸੂਰਤ ਵਿੱਚ ਲਿੰਕ ਅਫ਼ਸਰਾਂ ਦੇ ਬਦਲ ਵਜੋਂ ਕੰਮ ਕਰਨ ਦੇ ਪ੍ਰਬੰਧ ਕੀਤੇ ਜਾਣ। ਮਾਲ ਤਹਿਸੀਲਦਾਰਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਮਾਲ ਪਟਵਾਰੀਆਂ ਤੇ ਹੋਰ ਸਟਾਫ਼ ਦੇ ਤਬਾਦਲੇ ਦੇ ਹੁਕਮਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਉਨ੍ਹਾਂ ਤੋਂ ਸਮੇਂ ਸਿਰ ਚਾਰਜ ਰਿਪੋਰਟ ਪ੍ਰਾਪਤ ਕਰ ਕੇ ਹੀ ਫ਼ਾਰਗ ਕਰਨ।
ਜ਼ੀਰਕਪੁਰ ਅਤੇ ਖਰੜ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਫ਼ਤੇ ਤੱਕ ਕਾਰਵਾਈ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ।

Advertisement

Advertisement
Advertisement