For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ

11:17 AM Oct 11, 2024 IST
ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ
ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪੈਨਸ਼ਨਰਜ਼ ਮਹਾਂ ਸੰਘ ਦੇ ਅਹੁਦੇਦਾਰ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 10 ਅਕਤੂਬਰ
ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਸੰਘ ਦੇ ਸੀਨੀਅਰ ਮੈਂਬਰ ਲੈਕਚਰਾਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਡਿਵੈਪਲਮੈਂਟ ਟੈਕਸ ਰੱਦ ਕਰਕੇ ਪੈਨਸ਼ਨਰਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਪੈਨਸ਼ਨਰਜ਼ਾਂ ਦਾ ਇਸ ਮਹੀਨੇ ਜਨਮ ਦਿਨ ਹੈ, ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਰਾਂ ਸਿੰਘ ਕੰਗ, ਹਰਚੰਦ ਸਿੰਘ, ਕੈਪਟਨ ਹਰਪਾਲ ਸਿੰਘ, ਪ੍ਰਕਾਸ਼ ਸਿੰਘ, ਗੁਰਦਿਆਲ ਸਿੰਘ, ਸੁਰਿੰਦਰਜੀਤ ਵਰਮਾ, ਗੁਰਦੇਵ ਸਿੰਘ, ਮਾਨ ਸਿੰਘ, ਭਾਗ ਸਿੰਘ, ਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ।
ਮੋਰਿੰਡਾ (ਪੱਤਰ ਪ੍ਰੇਰਕ): ਸਥਾਨਕ ਹਿੰਦੂ ਧਰਮਸ਼ਾਲਾ ਵਿੱਚ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮੀਟਿੰਗ ਹੋਈ। ਇਸ ਦੌਰਾਨ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ 20 ਅਕਤੂਬਰ ਦੀ ਮੁਹਾਲੀ ਰੈਲੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਅਮਰਜੀਤ ਸਿੰਘ, ਭਾਗ ਸਿੰਘ, ਕੇਸਰ ਸਿੰਘ, ਗੁਰਨਾਮ ਸਿੰਘ, ਸੇਵਾ ਸਿੰਘ, ਹਰਦੇਵ ਰਾਣਾ ਆਦਿ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement