For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੀ ਖੇਤੀਬਾੜੀ ਬਾਰੇ ਵਿਚਾਰ-ਵਟਾਂਦਰਾ

08:20 AM Aug 09, 2024 IST
ਪੰਜਾਬ ਦੀ ਖੇਤੀਬਾੜੀ ਬਾਰੇ ਵਿਚਾਰ ਵਟਾਂਦਰਾ
ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਵਿਧਾਨ ਸਭਾ ਦੇ ਸਕੱਤਰ, ਵਿਧਾਇਕ ਅਤੇ ਹੋਰ ਮੋਹਤਬਰ।
Advertisement

ਜਗਮੋਹਨ ਸਿੰਘ
ਰੂਪਨਗਰ, 8 ਅਗਸਤ
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ) ਰੂਪਨਗਰ ਵੱਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਧੀਨ ਆਪਣੇ ਟੈਕਨਾਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ ਅਤੇ ਅੰਤਰ-ਅਨੁਸ਼ਾਸਨੀ ਸਾਈਬਰ ਭੌਤਿਕ ਪ੍ਰਣਾਲੀਆਂ ਬਾਰੇ ਰਾਸ਼ਟਰੀ ਮਿਸ਼ਨ ਦੇ ਸਹਿਯੋਗ ਨਾਲ ‘ਪੰਜਾਬ ਦੇ ਖੇਤੀਬਾੜੀ ਦ੍ਰਿਸ਼’ ਉੱਤੇ ਕੇਂਦਰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ 10 ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੇ ਹਿੱਸਾ ਲਿਆ। ਸੈਸ਼ਨ ਦੀ ਸ਼ੁਰੂਆਤ ਆਈਆਈਟੀ ਰੂਪਨਗਰ ਦੇ ਖੋਜ ਅਤੇ ਵਿਕਾਸ ਵਿਭਾਗ ਦੇ ਡੀਨ ਡਾ. ਪੁਸ਼ਪਿੰਦਰ ਪਾਲ ਸਿੰਘ ਨੇ ਸਵਾਗਤੀ ਭਾਸ਼ਣ ਨਾਲ ਕੀਤੀ। ਇਸ ਮਗਰੋਂ ਆਈਆਈਟੀ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਦੇ ਭਵਿੱਖ ਨੂੰ ਆਧੁਨਿਕ ਰੂਪ ਦੇਣ ਵਿੱਚ ਸੰਸਥਾ ਦੀ ਅਹਿਮ ਭੂਮਿਕਾ ਰਹੀ ਹੈ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਕੱਤਰ ਅਨਿਲ ਵਿੱਜ, ਖੇਤੀਬਾੜੀ ਕਮੇਟੀ ਦੇ ਚੇਅਰਮੈਨ ਵਿਧਾਇਕ ਸਰਵਣ ਸਿੰਘ ਧੁੰਨ, ਬਰਿੰਦਰ ਕੁਮਾਰ ਗੋਇਲ, ਫੌਜਾ ਸਿੰਘ, ਗੁਰਦਿੱਤ ਸਿੰਘ ਸੇਖੋਂ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਰਣਬੀਰ ਸਿੰਘ ਤੋਂ ਇਲਾਵਾ ਪਲਾਂਟ ਪ੍ਰੋਟੈਕਸ਼ਨ ਪੰਜਾਬ ਦੇ ਸੰਯੁਕਤ ਡਾਇਰੈਕਟਰ ਨਰਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੈਸ਼ਨ ਦੌਰਾਨ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਈਆਈਟੀ ਦੀਆਂ ਨਵੀਆਂ ਤਕਨੀਕਾਂ ਅਤੇ ਅਭਿਆਸਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ, ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਸਮਝਣ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ, ਵਿਧਾਇਕਾਂ ਨੂੰ ਇਨ੍ਹਾਂ ਤਕਨੀਕਾਂ ਤੋਂ ਜਾਣੂ ਕਰਵਾਉਣ ਸਣੇ ਕਈ ਮਹੱਤਵਪੂਰਨ ਨੁਕਤਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement