ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਕਰੀਦ ਦੀਆਂ ਤਿਆਰੀਆਂ ਬਾਰੇ ਵਿਚਾਰ ਚਰਚਾ

08:39 AM Jun 15, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 14 ਜੂਨ
ਮੁਸਲਿਮ ਭਾਈਚਾਰੇ ਦੇ ਪ੍ਰਸਿੱਧ ਤਿਉਹਾਰ ਬਕਰੀਦ ਦੀ ਆਮਦ ਨੂੰ ਲੈ ਕੇ ਪ੍ਰਬੰਧਕ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਦੀ ਇੱਕ ਬੈਠਕ ਪ੍ਰਧਾਨ ਮੁਹੰਮਦ ਨਜ਼ੀਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੀ ਕਾਰਵਾਈ ਡਾ. ਅਬਦੁੱਲ ਗੱਫ਼ਾਰ ਨੇ ਚਲਾਈ। ਬੈਠਕ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਦੇ ਤਿਉਹਾਰ ਨੂੰ ਲੈ ਕੇ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਨੂੰ ਸਹੀ ਤਰੀਕੇ ਨਾਲ ਨਿਭਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਗਿਆ। ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਕਿ ਕਮੇਟੀ ਦਾ ਇੱਕ ਵਫ਼ਦ ਸਥਾਨਕ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੇ ਪ੍ਰਧਾਨ ਨੂੰ ਮਿਲ ਕੇ ਈਦਗਾਹ ਨੇੜੇ ਸੀਵਰੇਜ ਤੇ ਸਫ਼ਾਈ ਪ੍ਰਬੰਧਾਂ ਸਬੰਧੀ ਜਾਣੂ ਕਰਵਾਏ ਤਾਂ ਜੋ ਈਦ ਦੇ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆ ਸਕੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਬਕਰੀਦ ਦੀ ਨਮਾਜ਼ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ-ਉਲ-ਹਸਨ ਕਾਂਧਲਵੀ (ਮੁਫ਼ਤੀ-ਏ-ਆਜ਼ਮ ਪੰਜਾਬ) ਵੱਲੋਂ ਸਵੇਰੇ 7 ਵਜੇ ਅਦਾ ਕਰਵਾਈ ਜਾਵੇਗੀ। ਬੈਠਕ ਵਿੱਚ ਚੌਧਰੀ ਨਸੀਮ ਉਰ ਰਹਿਮਾਨ (ਘੁਕਲਾ) ਤੇ ਜ਼ਹੂਰ ਅਹਿਮਦ ਚੌਹਾਨ ਆਦਿ ਹਾਜ਼ਰ ਸਨ।

Advertisement

Advertisement
Advertisement