ਪੈਨਸ਼ਨਰਾਂ ਵੱਲੋਂ ਮੰਗਾਂ ਬਾਰੇ ਚਰਚਾ
ਪੱਤਰ ਪ੍ਰੇਰਕ
ਜੈਤੋ, 5 ਜੂਨ
ਇਥੇ ਪੈਨਸ਼ਨਰ ਭਵਨ ਵਿੱਚ ਪ੍ਰਕਾਸ਼ ਸਿੰਘ ਜੈਤੋ ਦੀ ਪ੍ਰਧਾਨਗੀ ਵਿਚ ਹੋਈ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ‘ਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਚਲੰਤ ਮਸਲਿਆਂ ਬਾਰੇ ਚਰਚਾ ਹੋਈ।
ਮੀਟਿੰਗ ਦੀ ਸ਼ੁਰੂਆਤ ਬਾਲਾਸੋਰ ਰੇਲ ਹਾਦਸੇ ‘ਚ ਮਾਰੇ ਗਏ ਯਾਤਰੀਆਂ ਨੂੰ ਸ਼ਰਧਾਂਜਲੀ ਨਾਲ ਹੋਈ। ਇਸ ਤੋਂ ਬਾਅਦ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਮੈਂਬਰਾਂ ਨੂੰ ਐਸੋਸੀਏਸ਼ਨ ਦੀਆਂ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਤਰੁੱਟੀਆਂ ਦੂਰ ਕੀਤੀਆਂ ਜਾਣ ਅਤੇ ਪੇ-ਕਮਿਸ਼ਨ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ। ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਬਾਬਾ ਵੀਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਢਿੱਲੋਂ ਤੇ ਜਗਦੀਸ਼ ਰਾਏ ਅਰੋੜਾ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀ ਓਲੰਪਿਕ ਜੇਤੂ ਮਹਿਲਾ ਖਿਡਾਰੀਆਂ ਪ੍ਰਤੀ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਦੌਲਤ ਸਿੰਘ ਅਨਪੜ੍ਹ, ਮੇਲਾ ਰਾਮ, ਸੁੰਦਰਪਾਲ ਪ੍ਰੇਮੀ ਅਤੇ ਸੁਰਿੰਦਰ ਲੂੰਬਾ ਨੇ ਆਪਣੀਆਂ ਕਵਿਤਾਵਾਂ ਰਾਹੀਂ ਹਾਜ਼ਰੀ ਲੁਆਈ। ਮੀਟਿੰਗ ਦੀ ਸਮਾਪਤੀ ‘ਤੇ ਨਵੇਂ ਬਣੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆਾ। ਮੀਟਿੰਗ ਵਿੱਚ ਸੁਰਿੰਦਰਪਾਲ ਸਿੰਘ ਝੱਖੜਵਾਲਾ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।