For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਵਿੱਚ ਅਮਰੀਕੀ ਕੌਂਸੁਲੇਟ ਖੁੱਲ੍ਹਵਾਉਣ ਬਾਰੇ ਚਰਚਾ

08:55 AM Mar 18, 2024 IST
ਅੰਮ੍ਰਿਤਸਰ ਵਿੱਚ ਅਮਰੀਕੀ ਕੌਂਸੁਲੇਟ ਖੁੱਲ੍ਹਵਾਉਣ ਬਾਰੇ ਚਰਚਾ
ਕੇਂਦਰੀ ਮੰਤਰੀ ਐੱਸ ਜੈਸ਼ੰਕਰ ਨਾਲ ਗੱਲਬਾਤ ਕਰਦੇ ਹੋਏ ਤਰਨਜੀਤ ਸਿੰਘ ਸੰਧੂ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਮਾਰਚ
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਅੰਮ੍ਰਿਤਸਰ ’ਚ ਬਹੁਤ ਜਲਦ ਇਕ ਅਮਰੀਕਨ ਕੌਂਸੁਲੇਟ ਖੁੱਲ੍ਹਵਾਇਆ ਜਾਵੇਗਾ। ਸ੍ਰੀ ਸੰਧੂ ਨੂੰ ਭਾਜਪਾ ਵਲੋਂ ਲੋਕ ਸਭਾ ਚੋਣਾਂ ਵਾਸਤੇ ਅੰਮ੍ਰਿਤਸਰ ਤੋਂ ਸੰਭਾਵੀ ਉਮੀਦਵਾਰ ਵਜੋਂ ਦੱਸਿਆ ਜਾ ਰਿਹਾ ਹੈ। ਸ੍ਰੀ ਸੰਧੂ ਪਹਿਲਾ ਅਮਰੀਕਾ ਵਿੱਚ ਭਾਰਤ ਦੇ ਸਫੀਰ ਵਜੋਂ ਤਾਇਨਾਤ ਰਹੇ ਹਨ ਅਤੇ ਉਨ੍ਹਾਂ ਦੇ ਅਮਰੀਕਾ ਵਿਚ ਚੰਗੇ ਸਬੰਧ ਹਨ। ਸੇਵਾਮੁਕਤੀ ਤੋਂ ਬਾਅਦ ਉਹ ਅੰਮ੍ਰਿਤਸਰ ਵਿੱਚ ਹਨ ਅਤੇ ਉਸ ਵੇਲੇ ਤੋਂ ਹੀ ਸਰਗਰਮ ਹਨ। ਉਹ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ।
ਉਨ੍ਹਾਂ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਦੀ ਸਰਕਾਰ ਵੱਲੋਂ ਭਾਰਤ ’ਚ ਦੋ ਹੋਰ ਨਵੇਂ ਕੌਂਸੁਲੇਟ ਖੋਲ੍ਹੇ ਜਾਣੇ ਹਨ ਜਿਸ ਵਿੱਚੋਂ ਇੱਕ ਅੰਮ੍ਰਿਤਸਰ ’ਚ ਖੁੱਲ੍ਹਵਾਉਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਾਰਤੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਹਾਮੀ ਭਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਅਮਰੀਕਨ ਕੌਂਸੁਲੇਟ ਖੁੱਲ੍ਹਣ ਨਾਲ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਇੱਥੋਂ ਹੀ ਵੀਜ਼ੇ ਹਾਸਲ ਕਰਨ, ਵਪਾਰੀਆਂ ਨੂੰ ਆਪਣੇ ਕਾਰੋਬਾਰਾਂ ਨੂੰ ਵਧਾਉਣ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਵਿਚ ਜੁੜਨ ਸਬੰਧੀ ਸਹੂਲਤਾਂ ਮਿਲਣਗੀਆਂ। ਇੱਥੇ ਕੌਂਸੁਲੇਟ ਖੋਲ੍ਹਣ ਦਾ ਫ਼ੈਸਲਾ 7 ਵਰ੍ਹੇ ਪਹਿਲਾਂ 2016 ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਤਤਕਾਲੀ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਲਿਆ ਗਿਆ ਸੀ। ਇਸੇ ਤਹਿਤ ਸੰਯੁਕਤ ਰਾਜ ਅਮਰੀਕਾ ਵੱਲੋਂ ਭਾਰਤ ’ਚ ਦੋ ਨਵੇਂ ਕੌਂਸੁਲੇਟ ਖੋਲ੍ਹੇ ਜਾਣੇ ਹਨ। ਉਨ੍ਹਾਂ ਨੇ ਵਿਦੇਸ਼ ਮੰਤਰੀ ਨਾਲ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਕਾਰਗੋ ਸੇਵਾਵਾਂ ਸ਼ੁਰੂ ਕਰਨ ਅਤੇ ਏਅਰ ਕੁਨੈਕਟੀਵਿਟੀ ਵਧਾਉਣ ਬਾਰੇ ਵੀ ਚਰਚਾ ਕੀਤੀ।

Advertisement

Advertisement
Author Image

Advertisement
Advertisement
×