ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਾਂਝ ਹੋਰ ਮਜ਼ਬੂਤ ਕਰਨ ਬਾਰੇ ਚਰਚਾ

07:52 AM Jan 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਜਨਵਰੀ
ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ, ਇਤਿਹਾਸ, ਲਾਇਬ੍ਰੇਰੀ, ਮਿਊਜ਼ੀਅਮ, ਪੰਜਾਬ ਦੇ ਪਿੰਡਾਂ ਅੰਦਰ ਬਣੀਆਂ ਦੇਸ਼ ਭਗਤ ਅਤੇ ਲਾਇਬ੍ਰੇਰੀ ਕਮੇਟੀਆਂ, ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਕੰਮ ਕਰਦੇ ਰੰਗਕਰਮੀਆਂ, ਸਾਹਿਤਕਾਰਾਂ, ਲੇਖਕਾਂ ਅਤੇ ਪ੍ਰਦੇਸ਼ਾਂ ਅੰਦਰ ਸਰਗਰਮ ਸੰਸਥਾਵਾਂ ਦੇ ਪ੍ਰਤੀਨਿਧਾਂ ਦੀ ਹੋਈ ਮੀਟਿੰਗ ’ਚ ਨਵੇਂ ਵਰ੍ਹੇ 2024 ਵਿੱਚ ਦੇਸ਼ ਭਗਤ ਯਾਦਗਾਰ ਹਾਲ ਅਤੇ ਪੰਜਾਬ ਦੇ ਸੰਭਾਵੀ ਖੇਤਰਾਂ ’ਚ ਹੋਣ ਵਾਲੀਆਂ ਸਰਗਰਮੀਆਂ ’ਚ ਸਾਂਝ ਹੋਰ ਵਧਾਉਣ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦਾ ਆਗਾਜ਼ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਪਿਰਥੀਪਾਲ ਸਿੰਘ ਮਾੜੀਮੇਘਾ ਵੱਲੋਂ ਕੀਤਾ ਗਿਆ। ਗ਼ਦਰ ਪਾਰਟੀ ਦਾ ਸਥਾਪਨਾ ਦਿਵਸ, ਸਿੱਖਿਆਰਥੀ ਚੇਤਨਾ ਕੈਂਪ ਅਤੇ ਪਹਿਲੀ ਨਵੰਬਰ ਨੂੰ ਸਾਲਾਨਾ ਗ਼ਦਰੀ ਬਾਬਿਆਂ ਦੇ ਮੇਲੇ ਦੇ ਸਮਾਗਮਾਂ ’ਚ ਹੋਰ ਵੀ ਨਿਖ਼ਾਰ ਲਿਆਂਦਾ ਜਾਏਗਾ। ਇਸੇ ਤਰ੍ਹਾਂ ਪੁਸਤਕ ਚਰਚਾ, ਢੁਕਵੇਂ ਵਿਸ਼ਿਆਂ ’ਤੇ ਚਰਚਾ, ਰੂਬਰੂ, ਗਾਇਨ, ਭਾਸ਼ਣ, ਚਿੱਤਰਕਲਾ, ਗਾਇਕਾਂ, ਰੰਗ ਕਰਮੀਆਂ ਤੇ ਹੋਰ ਲੋਕ-ਕਲਾਵਾਂ ਨਾਲ ਜੁੜੇ ਕਲਾਕਾਰਾਂ ਨੂੰ ਵਧਣ-ਫੁਲਣ ਦਾ ਮੌਕਾ ਦੇਣ ਲਈ ਸਮੇਂ-ਸਮੇਂ ’ਤੇ ਸੱਦ ਕੇ ਆਪਣੀਆਂ ਕਲਾਕ੍ਰਿਤਾਂ ਸਰੋਤਿਆਂ ਦੇ ਸਨਮੁੱਖ ਕਰਨ ਦਾ ਮੌਕਾ ਦਿੱਤਾ ਜਾਵੇਗਾ। ਅੰਤ ਵਿੱਚ ਮਾਸਟਰ ਭਜਨ ਸਿੰਘ ਕੈਨੇਡਾ, ਚੈਂਚਲ ਸਿੰਘ ਕੈਨੇਡਾ ਅਤੇ ਰਤਨ ਪਾਲ ਮਹਿਮੀ ਇੰਗਲੈਂਡ ਦਾ ਸਨਮਾਨ ਕੀਤਾ ਗਿਆ।

Advertisement

Advertisement
Advertisement