For the best experience, open
https://m.punjabitribuneonline.com
on your mobile browser.
Advertisement

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੇਸ਼ ਦੇ ਚਿੰਤਾਜਨਕ ਹਾਲਾਤ ਬਾਰੇ ਚਰਚਾ

09:13 AM Oct 10, 2024 IST
ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੇਸ਼ ਦੇ ਚਿੰਤਾਜਨਕ ਹਾਲਾਤ ਬਾਰੇ ਚਰਚਾ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਅਕਤੂਬਰ
ਦੇਸ਼ ਭਗਤ ਯਾਦਗਾਰ ਕਮੇਟੀ ਨੇ ਦੇਸ਼ ਵਿੱਚ ਵਿੱਚ ਬਣ ਰਹੇ ਚਿੰਤਾਜਨਕ ਹਾਲਾਤ ’ਤੇ ਵਿਚਾਰ-ਚਰਚਾ ਉਪਰੰਤ ਪਾਸ ਮਤਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇੱਕ ਮੁਹਿੰਮ ਦੇ ਰੂਪ ਵਿੱਚ ਇਨ੍ਹਾਂ ਮਸਲਿਆਂ ’ਤੇ ਸਿਖ਼ਰ ਵਾਰਤਾ ਵੱਖ-ਵੱਖ ਮਾਧਿਅਮਾਂ ਰਾਹੀਂ 7, 8 ਤੇ 9 ਨਵੰਬਰ ਨੂੰ ਗ਼ਦਰੀ ਬਾਬਿਆਂ ਦੇ ਮੇਲੇ ’ਚ ਕੀਤੀ ਜਾਵੇਗੀ। ਕਮੇਟੀ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਲੁਧਿਆਣਾ ’ਚ 6 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਮਗਰੋਂ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਮਾਰਨ ਦੀ ਵਾਰਦਾਤ ਰੌਂਗਟੇ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁਲਕ ਭਰ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ ਦੇਸ਼ ਭਗਤ ਯਾਦਗਾਰ ਕਮੇਟੀ ਨੇ ਗ਼ਦਰੀ ਬਾਬਿਆਂ ਦੇ ਮੇਲੇ ’ਚ 8 ਨਵੰਬਰ ਨੂੰ ‘ਔਰਤ ਦੀ ਸਮਾਜਿਕ ਬਰਾਬਰੀ; ਸਥਿਤੀ ਤੇ ਚੁਣੌਤੀਆਂ’ ਬਾਰੇ ਚਰਚਾ ਅਤੇ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਰੱਖਿਆ ਹੈ ਤਾਂ ਜੋ ਔਰਤਾਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰ ਸਕਣ। ਇੱਕ ਹੋਰ ਮਤੇ ਰਾਹੀਂ ਕਮੇਟੀ ਨੇ ਕਿਹਾ ਕਿ ਗ਼ਦਰੀ ਦੇਸ਼ ਭਗਤਾਂ ਦਾ ਸਪੱਸ਼ਟ ਐਲਾਨ ਸੀ ਕਿ ਗ਼ਦਰੀਆਂ ਦਾ ਵਾਰਸ ਉਹੀ ਕਹਾਉਣ ਦਾ ਹੱਕਦਾਰ ਹੈ, ਜੋ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਲੋਕਾਂ ਦੀ ਆਜ਼ਾਦੀ, ਜਮਹੂਰੀਅਤ ਅਤੇ ਸਵੈ-ਮਾਣ ਨੂੰ ਦਰੜੇ ਜਾਣ ਖਿਲਾਫ਼ ਆਵਾਜ਼ ਬੁਲੰਦ ਕਰੇਗਾ। ਇਸ ਕਰਕੇ ਫ਼ਲਸਤੀਨੀ ਲੋਕਾਂ ਦੀ ਨਸਲਕੁਸ਼ੀ ਕਰ ਰਹੇ ਅਮਰੀਕੀ ਤੇ ਇਜ਼ਰਾਇਲੀ ਹਾਕਮਾਂ ਨੂੰ ਤੁਰੰਤ ਹਮਲੇ ਰੋਕਣ ਅਤੇ ਇਨਸਾਫ਼ ਦੀ ਸੰਘੀ ਨੱਪਣ ਦੀਆਂ ਭਾਜਪਾ ਹਕੂਮਤ ਵੱਲੋਂ ਧਮਕੀਆਂ ਖਿਲਾਫ਼ ਨਿਰੰਤਰ ਆਵਾਜ਼ ਬੁਲੰਦ ਕਰਨ ਲਈ ਸਮੂਹ ਗ਼ਦਰੀ ਵਾਰਸ ਸੰਸਥਾਵਾਂ ਨੂੰ ਅੱਗੇ ਆਉਣ ਦੀ ਲੋੜ ਹੈ।

Advertisement

Advertisement
Advertisement
Author Image

Advertisement