ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਦਿੱਲੀ ਦੇ ਵਿਕਾਸ ਕਾਰਜਾਂ ਬਾਰੇ ਚਰਚਾ

09:52 PM Jun 23, 2023 IST
featuredImage featuredImage

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 6 ਜੂਨ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ, ਸੂਬਾ ਸਹਿ-ਇੰਚਾਰਜ ਡਾ. ਅਲਕਾ ਗੁਜਰ ਤੇ ਲੋਕ ਸਭਾ ਮੈਂਬਰ ਮਨੋਜ ਤਿਵਾੜੀ ਨੇ ਅੱਜ ਇੱਥੇ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਤੇ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਦਿਨੇਸ਼ ਪ੍ਰਤਾਪ ਸਿੰਘ ਹਾਜ਼ਰ ਸਨ। ਸ੍ਰੀ ਰੂਪਾਨੀ ਨੇ ਕਿਹਾ ਕਿ 2014 ਤੋਂ ਪਹਿਲਾਂ ਕਾਂਗਰਸ ਸਰਕਾਰ ਵੇਲੇ ਦੇਸ਼ ਵਿੱਚ ਨਿਰਾਸ਼ਾ ਦਾ ਮਾਹੌਲ ਸੀ, ਜਿਸ ਦਾ ਦੇਸ਼ ਨੂੰ ਨੁਕਸਾਨ ਹੀ ਹੋਇਆ ਸੀ ਪਰ 2014 ਤੋਂ ਬਾਅਦ ਦੇਸ਼ ਦੇ ਲੋਕਾਂ ਵਿੱਚ ਮੋਦੀ ਸਰਕਾਰ ਪ੍ਰਤੀ ਇੱਕ ਆਸ ਦੀ ਕਿਰਨ ਜਾਗੀ ਹੈ। ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਉੱਤਰ ਪੂਰਬੀ ਦਿੱਲੀ ਦੇ ਬਹੁਤ ਪਛੜੇ ਸੰਸਦੀ ਹਲਕੇ ਵਜੋਂ ਵਿਰਾਸਤ ਵਿੱਚ ਮਿਲੇ ਇਸ ਹਲਕੇ ਵਿੱਚ ਕਈ ਵੱਡੇ ਵਿਕਾਸ ਕਾਰਜ ਕੀਤੇ ਹਨ। ਸ੍ਰੀ ਵਰਿੰਦਰ ਸਚਦੇਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਘਰ-ਘਰ ਪ੍ਰਚਾਰ ਕਰਨ ਲਈ ਨਿਕਲੀ ਹੈ, ਇਸ ਲਈ ਦਿੱਲੀ ਦੇ ਲੋਕ ਉਨ੍ਹਾਂ ਨੂੰ ਪੁੱਛ ਰਹੇ ਹਨ ਕਿ ਉਨ੍ਹਾਂ ਨੇ ਸ਼ਰਾਬ ਨੀਤੀ ਨੂੰ ਵਾਪਸ ਕਿਉਂ ਲਿਆ ਅਤੇ ਸ਼ੀਸ਼ ਮਹਿਲ, ਵੀਅਤਨਾਮ ਦੇ ਪੱਥਰ ਅਤੇ 45 ਕਰੋੜ ਰੁਪਏ ਦੇ ਖਾਤੇ ਵਿਚ 8 ਲੱਖ ਰੁਪਏ ਦਾ ਪਰਦਾ ਹੈ।

Advertisement

Advertisement