ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਅਕ ਅਦਾਰਿਆਂ ਦੀ ਸਥਿਤੀ ਬਾਰੇ ਵਿਚਾਰ-ਚਰਚਾ

06:35 AM Sep 30, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 29 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਆਫ ਐਜੂਕੇਸ਼ਨ ਵਿੱਚ ਅਕਾਦਮਿਕ ਗੁਣਵੱਤਾ ਅਤੇ ਸਮਕਾਲੀ ਦੌਰ ਦੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਉੱਚ ਵਿਦਿਅਕ ਅਦਾਰਿਆਂ ਦੀ ਅਜੋਕੇ ਸਥਿਤੀ ਬਾਰੇ ਬੈਠਕ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤੀ। ਇਸ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਸਮੇਤ ਅਕਾਦਮਿਕ ਅਦਾਰਿਆਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਕੀਤੇ ਜਾ ਰਹੇ ਹਨ ਅਤੇ ਦਰਪੇਸ਼ ਚੁਣੌਤੀਆਂ ਦੇ ਸੰਦਰਭ ’ਚ ਸੰਵਾਦ ਤੇ ਸੈਮੀਨਾਰਾਂ ਰਾਹੀਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਦਰਪੇਸ਼ ਚੁਣੌਤੀਆਂ ਦਾ ਸਾਰਥਕ ਹੱਲ ਕੀ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਨਵੇਂ ਰਾਹ ਖੋਲ੍ਹੇਗੀ ਇਸ ਲਈ ਅਜਿਹੀਆਂ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਕੀਤੀਆਂ ਕਾਨਫਰੰਸਾਂ, ਸੈਮੀਨਾਰਾਂ ਅਤੇ ਵਰਕਸ਼ਾਪਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਵੱਲ ਤੋਰਨਾ ਹੈ।

Advertisement

Advertisement