ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ’ਚ ਕਿਸਾਨ ਬੀਬੀਆਂ ਖ਼ਿਲਾਫ਼ ਹਿੰਸਾ ਬਾਰੇ ਚਰਚਾ

08:41 AM Nov 29, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋਗਰਾਮ ਦੌਰਾਨ ਕਿਸਾਨ ਬੀਬੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਅਤੇ ਅਰਥ ਸ਼ਾਸਤਰ ਵਿਭਾਗ ਵੱਲੋਂ ਖੇਤੀ ਖੇਤਰ ’ਚ ਪੇਂਡੂ ਔਰਤਾਂ ਖਿਲਾਫ਼ ਹੁੰਦੀ ਹਿੰਸਾ ਬਾਰੇ ਦੋ ਰੋਜ਼ਾ ਪ੍ਰੋਗਰਾਮ ਅੱਜ ਸ਼ੁਰੂ ਹੋ ਗਿਆ। ਸੁਸਾਇਟੀ ਫ਼ਾਰ ਪ੍ਰੋਮੋਟਿੰਗ ਪਾਰਟੀਸਿਪੇਟਿਵ ਈਕੋ ਸਿਸਟਮ ਮੈਨੇਜਮੈਂਟ (ਸੋਪੈਕੌਮ) ਅਤੇ ਮਹਿਲਾ ਕਿਸਾਨ ਅਧਿਕਾਰ ਮੰਚ (ਮਕਾਮ) ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਖੇਤੀਬਾੜੀ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਅਨੁਪਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ’ਚ ਖੇਤੀਬਾੜੀ ਖੇਤਰ ਦੀਆਂ ਔਰਤਾਂ ਬਾਰੇ ਨਿੱਠ ਕੇ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਮਹਾਰਾਸ਼ਟਰ ਅਤੇ ਤੇਲੰਗਾਨਾ ਤੋਂ ਵੀ ਡੈਲੀਗੇਟ ਸ਼ਿਰਕਤ ਕਰਨਗੇ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ ਨੇ ਕਿਹਾ ਕਿ ਕਿਸਾਨ ਮੋਰਚੇ ਸਮੇਂ ਔਰਤਾਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਹੀ ਬੈਰੀਕੇਡ ਨਹੀਂ ਤੋੜੇ, ਬਲਕਿ ਇਸ ਰਾਹ ’ਤੇ ਤੁਰਨ ਲੱਗਿਆਂ ਪਹਿਲਾਂ ਉਨ੍ਹਾਂ ਨੂੰ ਆਪਣੇ ਘਰਾਂ ਜਾਂ ਸਮਾਜ ਦੇ ਲਗਾਏ ਬੈਰੀਕੇਡ ਤੋੜਨੇ ਪਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਕਿਸਾਨ ਬੀਬੀ ਹਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਹੀ ਉਸ ਨੂੰ ਖੇਤੀ ਨਾਲ ਜੋੜ ਦਿੱਤਾ ਸੀ ਪਰ ਵਿਆਹ ਉਪਰੰਤ ਆਪਣੇ ਪਤੀ ਦੀਆਂ ਕੁਝ ਸਮੱਸਿਆਵਾਂ ਹੋਣ ਕਾਰਨ ਉਸ ਨੇ ਖੁਦ ਖੇਤੀ ਦਾ ਮੋਰਚਾ ਸੰਭਾਲਿਆ ਅਤੇ 35 ਕਿੱਲੇ ਦੀ ਖੇਤੀ ਕਰਦੀ ਰਹੀ।
ਕਿਸਾਨੀ ਸੰਘਰਸ਼ ਦੌਰਾਨ ਫਿਲਮ ਅਦਾਕਾਰਾ ਕੰਗਨਾ ਰਣੌਤ ਵੱਲੋਂ ਇਤਰਾਜ਼ਯੋਗ ਟਿੱਪਣੀ ਕੀਤੇ ਜਾਣ ਤੋਂ ਬਾਅਦ ਚਰਚਾ ਵਿੱਚ ਆਈ ਬਜ਼ੁਰਗ ਕਿਸਾਨ ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਗੁਰੂਆਂ ਪੀਰਾਂ ਨੇ ਉਨ੍ਹਾਂ ਇਹ ਧਰਤੀ ਬਖਸ਼ੀ ਹੈ। ਕਿਸਾਨ ਬੀਬੀ ਦਲਜੀਤ ਕੌਰ ਨੇ ਕਿਸਾਨੀ ਕਰਜ਼ੇ ਦੇ ਹਵਾਲੇ ਨਾਲ ਆਪਣੀ ਗੱਲ ਰੱਖੀ।
ਰਣਬੀਰ ਕਾਲਜ ਸੰਗਰੂਰ ਤੋਂ ਅਧਿਆਪਕ ਜਗਦੀਪ ਮਹਿਨਾ ਨੇ ਪੰਜਾਬ ਵਿੱਚ ਦਲਿਤ ਔਰਤਾਂ ਦੀ ਤਰਸਯੋਗ ਹਾਲਤ ਬਾਰੇ ਵੱਖ-ਵੱਖ ਨੁਕਤਿਆਂ ਨੂੰ ਉਜਾਗਰ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਕਿਸਾਨ ਬੀਬੀਆਂ ਨੂੰ ਫੁਲਕਾਰੀਆਂ ਭੇਟ ਕਰਕੇ ਸਨਮਾਨਤ ਵੀ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਕਿਸਾਨ ਬੀਬੀਆਂ ਨੂੰ ਫੁਲਕਾਰੀਆਂ ਭੇਟ ਕਰਕੇ ਸਨਮਾਨਤ ਵੀ ਕੀਤਾ।

Advertisement

Advertisement