ਜਮਹੂਰੀ ਕਿਸਾਨ ਸਭਾ ਵੱਲੋਂ ਇਕੱਤਰਤਾ ’ਚ ਵਿਚਾਰ-ਵਟਾਂਦਰਾ
ਪੱਤਰ ਪ੍ਰੇਰਕ
ਤਰਨ ਤਾਰਨ, 9 ਜੂਨ
ਪਿੰਡ ਗੰਡੀਵਿੰਡ ਧੱਤਲ ਵਿੱਚ ਅੱਜ ਜਮਹੂਰੀ ਕਿਸਾਨ ਸਭਾ ਨੇ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਇਕ ਇਕੱਠ ਕੀਤਾ| ਇਸ ਮੌਕੇ ਕੰਗਨਾ ਰਣੌਤ ਵੱਲੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ਼ ਦੀ ਇਕ ਕਾਂਸਟੇਬਲ ਕੁਲਵਿੰਦਰ ਕੌਰ ਦੀ ਡਿਉਟੀ ਵਿੱਚ ਵਿਘਨ ਪਾਉਣ ਦੀ ਨਿਖੇਧੀ ਕਰਦਿਆਂ ਕੁਲਵਿੰਦਰ ਕੌਰ ਦੀਆਂ ਸੇਵਾਂਵਾਂ ਤੋਂ ਕੀਤੀ ਮੁਅਤਲੀ ਰੱਦ ਕੀਤੇ ਜਾਣ ਦੀ ਮੰਗ ਕੀਤੀ| ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਤੇ ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਬਾਬਾ ਦੀਪ ਸਿੰਘ ਦੇ ਜੀਵਨ, ਲਾਸਾਨੀ ਕੁਰਬਾਨੀ, ਸਿੱਖ ਰਾਜ ਦੀ ਨੀਂਹ ਰੱਖਣ, ਕਿਸਾਨਾਂ ਨੂੰ ਮਾਲਕੀ ਹੱਕ ਦੇਣ ਤੇ ਨਾਨਕਸ਼ਾਹੀ ਸਿੱਕਾ ਜਾਰੀ ਕਰਨ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕਲਵਿੰਦਰ ਕੌਰ ਦੀ ਬਹਾਦਰੀ ਦੀ ਵੀ ਤਾਰੀਫ਼ ਕੀਤੀ| ਆਗੂਆਂ ਨੇ ਕੰਗਨਾ ਵਲੋਂ ਕਿਸਾਨੀ ਸੰਘਰਸ਼ ਵੇਲੇ ਕੀਤੀ ਗ਼ਲਤ ਬਿਆਨੀ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕਲਵਿੰਦਰ ਕੌਰ ਨੂੰ ਗੁੱਸਾ ਆਉਣਾ ਸੁਭਾਵਿਕ ਸੀ, ਜਿਸ ਕਰਕੇ ਇਹ ਘਟਨਾ ਵਾਪਰੀ।