ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਬਣਾਂਵਾਲੀ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ਦੀ ਚਰਚਾ

07:25 AM Jun 13, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 12 ਜੂਨ
ਰਾਜ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ 13-0 ਮਿਸ਼ਨ ਫੇਲ੍ਹ ਹੋਣ ਤੋਂ ਬਾਅਦ ਹੁਣ ਸੂਬਾਈ ਮੰਤਰੀ ਮੰਡਲ ਵਿੱਚ ਤਬਦੀਲੀ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮੰਤਰੀ ਬਣਾਏ ਜਾਣ ਦੀ ਵੀ ਚਰਚਾ ਜ਼ੋਰਾਂ ’ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੀ ਥਾਂ ਉਪਰ ਇੱਕ ਨੌਜਵਾਨ ਵਿਧਾਇਕ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਭ ਤੋਂ ਉਪਰ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਨਾਮ ਬੋਲ ਰਿਹਾ ਹੈ। ਪਾਰਟੀ ਹਲਕਿਆਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਵਿੱਚ ਇਸ ਤਬਦੀਲੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਸੰਦੀਪ ਪਾਠਕ ਅਤੇ ਸੁਨੀਤਾ ਕੇਜਰੀਵਾਲ ਵੀ ਮੌਜੂਦ ਰਹੇ ਦੱਸੇ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਹਲਕਾ ਵਾਈਜ਼ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਹਾਰ ਦੇ ਕਾਰਨਾਂ ਦੀ ਜਾਣਕਾਰੀ ਹਾਸਲ ਕੀਤੀ ਗਈ ਹੈ। ਇਨ੍ਹਾਂ ਮੀਟਿੰਗ ਵਿੱਚ ਪਾਰਟੀ ਆਗੂ ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਗੱਲਬਾਤ ਕੀਤੀ ਹੈ। ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਬਾਖੂਬੀ ਨਿਭਾਇਆ ਜਾਵੇਗਾ ਪਰ ਅਜੇ ਤੱਕ ਮੰਤਰੀ ਬਣਾਉਣ ਸਬੰਧੀ ਉਨ੍ਹਾਂ ਨਾਲ ਕਿਸੇ ਵੱਲੋਂ ਕੋਈ ਗੱਲ ਨਹੀਂ ਕੀਤੀ ਗਈ ਹੈ।

Advertisement

Advertisement