ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਮਜ਼ਦਗੀਆਂ ਵੇਲੇ ਗੈਂਗਸਟਰਾਂ ਦੇ ਨਾਵਾਂ ਦੀ ਚਰਚਾ

09:11 AM Oct 06, 2024 IST
ਨੌਸ਼ਹਿਰਾ ਪੰਨੂਆਂ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਨਾਲ ਰਾਜਾ ਵੜਿੰਗ ਅਤੇ ਹੋਰ।

ਗੁਰਬਖ਼ਸ਼ਪੁਰੀ
ਤਰਨ ਤਾਰਨ, 5 ਅਕਤੂਬਰ
ਇੱਥੇ ਕੱਲ੍ਹ ਜ਼ਿਲ੍ਹੇ ਵਿੱਚ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੌਰਾਨ ਵੱਡੀ ਪੱਧਰ ’ਤੇ ਹੋਈ ਹਿੰਸਾ ਵਿੱਚ ਗੈਂਗਸਟਰਾਂ ਦੇ ਨਾਵਾਂ ਦੀ ਵੀ ਚਰਚਾ ਹੋਈ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬੀਤੇ ਦਿਨ ਐੱਸਐੱਸਪੀ ਗੌਰਵ ਤੂਰਾ ਕੋਲ ਇਤਰਾਜ਼ ਦਾਇਰ ਕੀਤਾ ਗਿਆ ਕਿ ਸਰਹੱਦੀ ਖੇਤਰ ਦੇ ਪਿੰਡ ਮਾੜੀਮੇਘਾ ਦੇ ਸਰਪੰਚ ਦੀ ਚੋਣ ਵਿੱਚ ਗੈਂਗਸਟਰ ਰੌਬਿਨ ਖੁੱਲ੍ਹੇਆਮ ਹਿੱਸਾ ਲੈ ਰਿਹਾ ਹੈ। ਇਸ ਸਬੰਧੀ ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਰੌਬਿਨ ਪੁਲੀਸ ਨੂੰ ਲੋੜੀਂਦਾ ਵੀ ਹੈ| ਨੌਸ਼ਹਿਰਾ ਪੰਨੂਆਂ ਵਿੱਚ ਸਰਪੰਚ ਦੀ ਚੋਣ ਲਈ ਕਾਗਜ਼ ਦਾਖ਼ਲ ਕਰ ਕੇ ਆਏ ਹਰਜੀਤ ਸਿੰਘ ਅਤੇ ਉਸ ਦੇ ਪੁੱਤਰ ਅਵਤਾਰ ਸਿੰਘ ਬਿੱਲਾ ਨੂੰ ਗੋਲੀਆਂ ਮਾਰਨ ਵਾਲਿਆਂ ਵਿੱਚ ਨੌਸ਼ਹਿਰਾ ਪੰਨੂਆਂ ਦੇ ਵਸਨੀਕ ਲਵ ਅਤੇ ਵਰਿਆਹ ਦੇ ਵਸਨੀਕ ਗੁਰਜੀਤ ਸਿੰਘ ਤੋਂ ਇਲਾਵਾ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਦਾ ਨਾਮ ਵੀ ਸਰਹਾਲੀ ਪੁਲੀਸ ਵੱਲੋਂ ਦਰਜ ਕੀਤੇ ਕੇਸ ਵਿੱਚ ਸ਼ਾਮਲ ਕੀਤਾ ਗਿਆ ਹੈ| ਦੋਸ਼ ਹੈ ਕਿ ਲਵ ਅਤੇ ਗੁਰਜੀਤ ਸਿੰਘ ਨੇ ਲੰਡਾ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਹਨ| ਲੰਡਾ ਅਤੇ ਰੌਬਿਨ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਗੈਂਗਸਟਰ ਪ੍ਰਭ ਦਾਸੂਵਾਲ, ਅੰਮ੍ਰਿਤਪਾਲ ਸਿੰਘ ਦੇ ਨਾਂ ਵੀ ਸਾਹਮਣੇ ਆ ਰਹੇ ਹਨ|
ਇਸ ਤੋਂ ਇਲਾਵਾ ਥਾਣਾ ਸਰਾਏ ਅਮਾਨਤ ਖਾਂ, ਚੋਹਲਾ ਸਾਹਿਬ, ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਵੀ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੌਰਾਨ ਹਾਕਮ ਧਿਰ ਦੇ ਸਮਰਥਕਾਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਪਰਚੇ ਖੋਹਣ ਦੇ ਦੋਸ਼ਾਂ ਹੇਠ 30 ਦੇ ਕਰੀਬ ਮੁਲਜ਼ਮਾਂ ਖ਼ਿਲਾਫ਼ ਪੰਜ ਕੇਸ ਦਰਜ ਕੀਤੇ ਹਨ| ਖੇਮਕਰਨ ਵਿਧਾਨ ਸਭਾ ਹਲਕੇ ਦੇ ਵਧੇਰੇ ਪਿੰਡਾਂ ਅਤੇ ਪੱਟੀ ਹਲਕੇ ਦੇ ਕੁੱਝ ਪਿੰਡਾਂ ਤੋਂ ਕਾਂਗਰਸ ਪਾਰਟੀ ਸਣੇ ਹੋਰਨਾਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਆਪਣੇ ਪਰਚੇ ਤੱਕ ਵੀ ਦਾਖ਼ਲ ਨਹੀਂ ਕਰਵਾਉਣ ਦਿੱਤੇ ਗਏ|

Advertisement

Advertisement