For the best experience, open
https://m.punjabitribuneonline.com
on your mobile browser.
Advertisement

ਮੂਸੇਵਾਲਾ ਦੇ ਪਰਿਵਾਰਕ ਮੈਂਬਰ ਨੂੰ ਚੋਣ ਲੜਾਉਣ ਦੀ ਚਰਚਾ

08:29 AM Apr 25, 2024 IST
ਮੂਸੇਵਾਲਾ ਦੇ ਪਰਿਵਾਰਕ ਮੈਂਬਰ ਨੂੰ ਚੋਣ ਲੜਾਉਣ ਦੀ ਚਰਚਾ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਲਈ ਇਲਾਕੇ ਦੇ ਸਰਪੰਚਾਂ ਸਣੇ ਕੁਝ ਕਾਂਗਰਸੀ ਨੇਤਾਵਾਂ ਵੱਲੋਂ ਅੱਜ ਆਰੰਭੀ ਮੁਹਿੰਮ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿੱਚ ਨਵੀਂ ਰਾਜਸੀ ਜੰਗ ਦਾ ਆਗਾਜ਼ ਹੋਣ ਦੀ ਉਮੀਦ ਪੈਦਾ ਹੋ ਜਾਵੇਗੀ। ਅੱਜ ਸਾਰਾ ਦਿਨ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਸ਼ੁਭਚਿੰਤਕਾਂ ਸਣੇ ਇਲਾਕੇ ਦੇ ਮੋਹਤਵਰਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਸ਼ਾਮਲ ਲੋਕਾਂ ਦੀਆਂ ਬਲਕੌਰ ਸਿੰਘ ਸਿੱਧੂ ਸਣੇ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਮੀਟਿੰਗਾਂ ਚੱਲਦੀਆਂ ਰਹੀਆਂ।
ਭਾਵੇਂ ਮੂਸੇਵਾਲਾ ਪਰਿਵਾਰ ਵੱਲੋਂ ਚੋਣ ਲੜਨ ਲਈ ਅੱਜ ਕੋਈ ਵੀ ਹਾਮੀ ਜਾਂ ਪੁਸ਼ਟੀ ਨਹੀਂ ਕੀਤੀ ਗਈ ਪਰ ਫਿਰ ਵੀ ਪਤਾ ਲੱਗਿਆ ਹੈ ਕਿ ਇਸ ਫੈਸਲੇ ਲਈ ਸ਼ੁਭਚਿੰਤਕਾਂ ਅਤੇ ਚੋਣ ਲੜਨ ਲਈ ਹੱਲਾਸ਼ੇਰੀ ਦੇਣ ਵਾਲਿਆਂ ਵੱਲੋਂ 28 ਅਪਰੈਲ ਨੂੰ ਪਿੰਡ ਮੂਸਾ ਦੀ ਹਵੇਲੀ ਵਿੱਚ ਵੱਡਾ ਇਕੱਠ ਰੱਖ ਲਿਆ ਹੈ, ਜਿਸ ਵਿੱਚ ਸਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਅੰਤਿਮ ਫ਼ੈਸਲਾ ਲਿਆ ਜਾਵੇਗਾ।
ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਦੇ ਸਰਪੰਚ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਸਿੱਧੂ, ਪਿੰਡ ਗੁੜਥੜੀ ਦੇ ਸਰਪੰਚ ਰਾਏ ਸਿੰਘ ਅਤੇ ਪਿੰਡ ਖੀਵਾ ਕਲਾਂ ਦੇ ਸਰਪੰਚ ਅਵਤਾਰ ਸਿੰਘ ਨੇ ਬਲਕੌਰ ਸਿੰਘ ਸਿੱਧੂ ਨੂੰ ਇਸ ਸਬੰਧੀ ਮਿਲਣ ਦੀ ਪੁਸ਼ਟੀ ਕੀਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×