ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁਡਾਣੀ ਕਲਾਂ ਵਿੱਚ ਕਿਸਾਨੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ

08:42 AM Sep 20, 2024 IST
ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਬੀਕੇਯੂ ਏਕਤਾ ਉਗਰਾਹਾਂ ਦਾ ਆਗੂ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 19 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਅੱਜ ਜਸਵੀਰ ਸਿੰਘ ਅਸ਼ਗਰੀਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿੱਚ ਹੋਈ, ਜਿਸ ਵਿੱਚ ਕਿਸਾਨਾਂ ਦੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਦਰਾਂ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਯੁਵਰਾਜ ਸਿੰਘ ਘੁਡਾਣੀ ਕਲਾਂ ਨੇ ਚੰੜੀਗੜ੍ਹ ਵਿੱਚ ਖੇਤੀ ਨੀਤੀ ਬਣਾਉਣ ਲਈ ਲਾਏ ਗਏ ਮੋਰਚੇ ਕਰਕੇ ਬਣੇ ਖੇਤੀ ਨੀਤੀ ਦੇ ਖਰੜੇ ਨੂੰ ਕਿਸਾਨਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਖਰੜਾ ਪੜ੍ਹਨ ਤੋਂ ਬਾਅਦ ਇਸ ਉੱਪਰ ਵਿਚਾਰ ਕਰਕੇ ਹੀ ਅਗਲਾ ਪ੍ਰੋਗਰਾਮ ਬਣਾਇਆ ਜਾਵੇਗਾ। ਹਰਜੀਤ ਸਿੰਘ ਘਲੋਟੀ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੋਲਣ, ਲਿਖਣ ਤੇ ਸਰਕਾਰ ਵੱਲੋਂ ਪਾਬੰਦੀਆਂ ਲਾ ਕੇ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ 20 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ/ ਤਹਿਸੀਲਾਂ ਵਿੱਚ ਧਰਨੇ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਡੀਏਪੀ ਖਾਦ ਦਾ ਤੁਰੰਤ ਪ੍ਰਬੰਧ ਕਰੇ ਕਿਉਂਕਿ ਆਲੂਆਂ ਤੇ ਕਣਕ ਦੀ ਬਿਜਾਈ ਸਿਰ ’ਤੇ ਆ ਗਈ ਹੈ।

Advertisement

Advertisement