For the best experience, open
https://m.punjabitribuneonline.com
on your mobile browser.
Advertisement

ਭਾਕਿਯੂ ਡਕੌਂਦਾ ਧਨੇਰ ਗਰੁੱਪ ਵੱਲੋਂ ਭਖਦੇ ਮਸਲਿਆਂ ’ਤੇ ਚਰਚਾ

07:49 AM Feb 10, 2024 IST
ਭਾਕਿਯੂ ਡਕੌਂਦਾ ਧਨੇਰ ਗਰੁੱਪ ਵੱਲੋਂ ਭਖਦੇ ਮਸਲਿਆਂ ’ਤੇ ਚਰਚਾ
Advertisement

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਹੋਈ ਮੀਟਿੰਗ ਵਿੱਚ ਚਲੰਤ ਮਸਲਿਆਂ ’ਤੇ ਨਜ਼ਰਸਾਨੀ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿੱਚ 12 ਫਰਵਰੀ ਨੂੰ ਕੁਲਰੀਆਂ ਦੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੁਆਉਣ ਅਤੇ ਸੀਤਾ ਸਿੰਘ ਨੂੰ ਜ਼ਖ਼ਮੀ ਕਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਵਿਧਾਇਕਾਂ ਦੇ ਘਰਾਂ ਅੱਗੇ ਦੋ ਘੰਟੇ ਦਾ ਪ੍ਰਦਰਸ਼ਨ ਕਰ ਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਰੂਪ ਰੇਖਾ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਦੇ ‘ਭਾਰਤ ਬੰਦ’ ਲਈ ਵੀ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਗੁਰਨਾਮ ਸਿੰਘ ਮਹਿਰਾਜ, ਤਰਸੇਮ ਸਿੰਘ ਬੁਰਜ ਮਾਨਸ਼ਾਹੀਆ, ਨਾਹਰ ਸਿੰਘ ਭਾਈਰੂਪਾ, ਗੁਰਦੀਪ ਸਿੰਘ ਸੇਲਬਰਾਹ, ਮਹਿੰਦਰ ਸਿੰਘ ਬਾਲਿਆਂਵਾਲੀ ਤੇ ਗੁਰਤੇਜ ਸਿੰਘ ਸੇਮਾਂ ਸ਼ਾਮਲ ਸਨ। - ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×