For the best experience, open
https://m.punjabitribuneonline.com
on your mobile browser.
Advertisement

ਮੋਦੀ ਅਤੇ ਆਸਟਰੀਆ ਦੇ ਰਾਸ਼ਟਰਪਤੀ ਵਿਚਾਲੇ ਸਹਿਯੋਗ ਵਧਾਉਣ ਬਾਰੇ ਚਰਚਾ

06:53 AM Jul 11, 2024 IST
ਮੋਦੀ ਅਤੇ ਆਸਟਰੀਆ ਦੇ ਰਾਸ਼ਟਰਪਤੀ ਵਿਚਾਲੇ ਸਹਿਯੋਗ ਵਧਾਉਣ ਬਾਰੇ ਚਰਚਾ
ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਹੱਥ ਮਿਲਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਵਿਏਨਾ:

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਮੁਲਾਕਾਤ ਕਰਕੇ ਦੋਵੇਂ ਮੁਲਕਾਂ ਵਿਚਾਲੇ ਦੁਵੱਲਾ ਸਹਿਯੋਗ ਵਧਾਉਣ ਬਾਰੇ ਹੋਰ ਰਾਹ ਲੱਭਣ ਲਈ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਮਗਰੋਂ ਮੋਦੀ ਨੇ ‘ਐਕਸ’ ’ਤੇ ਕਿਹਾ ਕਿ ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਉਨ੍ਹਾਂ ਦੀ ਮੀਟਿੰਗ ਬਹੁਤ ਵਧੀਆ ਰਹੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਬੁਨਿਆਦੀ ਢਾਂਚੇ ਦੇ ਵਿਕਾਸ, ਕਾਢਾਂ, ਜਲ ਸਰੋਤਾਂ, ਮਸਨੂਈ ਬੌਧਿਕਤਾ, ਜਲਵਾਯੂ ਪਰਿਵਰਤਨ ਅਤੇ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਹੋਈ। ਮੋਦੀ ਨੇ ਦੋਵੇਂ ਮੁਲਕਾਂ ਦੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਆਸਟਰੀਆ ਦੀਆਂ ਕੰਪਨੀਆਂ ਨੂੰ ਭਾਰਤ ਦੇ ਬੁਨਿਆਦੀ ਢਾਂਚੇ, ਊਰਜਾ, ਉਭਰਦੀਆਂ ਤਕਨਾਲੋਜੀਆਂ ਅਤੇ ਹੋਰ ਖੇਤਰਾਂ ’ਚ ਨਿਵੇਸ਼ ਦਾ ਵੀ ਸੱਦਾ ਦਿੱਤਾ। ਮੋਦੀ ਅਤੇ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ ਨੇ ਇੱਥੇ ਹੋਫਬਰਗ ਪੈਲੇਸ ਵਿੱਚ ਗੋਲ ਮੇਜ਼ ਵਪਾਰਕ ਮੀਟਿੰਗ ਦੌਰਾਨ ਦੋਵੇਂ ਮੁਲਕਾਂ ਦੇ ਸੀਈਓਜ਼ ਨੂੰ ਵੀ ਸੰਬੋਧਨ ਕੀਤਾ। ਸਾਲ 2023 ਲਈ ਭਾਰਤ-ਆਸਟਰੀਆ ਵਿਚਾਲੇ ਦੁਵੱਲਾ ਵਪਾਰ 2.93 ਅਰਬ ਡਾਲਰ ਰਿਹਾ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement