ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਵਿੱਚ ਓਲੰਪਿਕ ਲਈ ਭਾਰਤ ਦੀ ਤਿਆਰੀ ’ਤੇ ਵਿਚਾਰ-ਚਰਚਾ

07:38 AM Jul 23, 2024 IST

ਨਵੀਂ ਦਿੱਲੀ, 22 ਜੁਲਾਈ
ਲੋਕ ਸਭਾ ਵਿੱਚ ਅੱਜ ਪੈਰਿਸ ਓਲੰਪਿਕ ਲਈ ਭਾਰਤ ਦੀ ਤਿਆਰੀ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਹਫਤੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੀਆਂ ਖੇਡਾਂ ’ਤੇ ਬਹਿਸ ਦੇ ਸਮੇਂ ’ਤੇ ਸਵਾਲ ਉਠਾਏ। ਕਾਂਗਰਸ ਮੈਂਬਰ ਦੀਪੇਂਦਰ ਹੁੱਡਾ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਲੱਗੇ ਜਿਨਸੀ ਸ਼ੋਸ਼ਣ ਦਾ ਮੁੱਦਾ ਉਠਾਇਆ। ਹੁੱਡਾ ਨੇ ਕਿਹਾ ਕਿ ਅਜਿਹੀ ਨੌਬਤ ਹੀ ਨਹੀਂ ਆਉਣੀ ਚਾਹੀਦੀ ਕਿ ਖਿਡਾਰੀਆਂ ਨੂੰ ਆਪਣੀ ਸਰਕਾਰ ਅਤੇ ਸਿਸਟਮ ਖ਼ਿਲਾਫ਼ ਲੜਨਾ ਪਵੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਸ ਵਿੱਚ ਦਖਲ ਦਿੰਦਿਆਂ ਕਿਹਾ ਕਿ ਮੈਂਬਰਾਂ ਨੂੰ ਸਦਨ ਵਿੱਚ ‘ਫੈਡਰੇਸ਼ਨ ਵਿਚਲੇ ਝਗੜਿਆਂ’ ਦੇ ਮਾਮਲੇ ਉਠਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਦੋਂ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਬਹਿਸ ਸ਼ੁਰੂ ਕਰਨ ਲਈ ਕਿਹਾ ਤਾਂ ਆਰਐੱਸਪੀ ਦੇ ਐੱਨ ਕੇ ਪ੍ਰੇਮਚੰਦਰਨ ਨੇ ਕਿਹਾ ਕਿ ਭਾਰਤੀ ਟੀਮ 26 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਓਲੰਪਿਕ ਖੇਡਾਂ ਲਈ ਪਹਿਲਾਂ ਹੀ ਰਵਾਨਾ ਹੋ ਚੁੱਕੀ ਹੈ ਤਾਂ ਸਦਨ ਕੀ ਸੁਝਾਅ ਦੇ ਸਕਦਾ ਹੈ। -ਪੀਟੀਆਈ

Advertisement

Advertisement
Advertisement