ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘ ਦੀ ਮੀਟਿੰਗ ’ਚ ਪੰਜਾਬ ਤੋਂ ਲੈ ਕੇ ਬੰਗਾਲ ਤੱਕ ਦੇ ਮਾਮਲਿਆਂ ’ਤੇ ਚਰਚਾ

07:01 AM Sep 02, 2024 IST

ਪਲੱਕੜ (ਕੇਰਲਾ): ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੀ ਇਥੇ ਚੱਲ ਰਹੀ ਕੋਆਰਡੀਨੇਸ਼ਨ ਮੀਟਿੰਗ ਦੌਰਾਨ ਪੰਜਾਬ ਤੋਂ ਲੈ ਕੇ ਪੱਛਮੀ ਬੰਗਾਲ ਤੱਕ ਦੇ ਮਾਮਲਿਆਂ ’ਤੇ ਚਰਚਾ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਹਾਲਾਤ ਅਤੇ ਨਕਸਲ ਪ੍ਰਭਾਵਿਤ ਇਲਾਕਿਆਂ ’ਚ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਕੰਮਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸੰਘ ਦੇ ਵਾਲੰਟੀਅਰਾਂ ਵੱਲੋਂ ਵਾਇਨਾਡ ’ਚ ਕੁਦਰਤੀ ਆਫ਼ਤ ਦੌਰਾਨ ਕੀਤੇ ਗਏ ਕਾਰਜਾਂ ਦੀ ਰਿਪੋਰਟ ’ਤੇ ਚਰਚਾ ਹੋਈ। ਇਸ ਤੋਂ ਇਲਾਵਾ ਸੰਗਠਨ ਦੇ ਮਾਮਲਿਆਂ ’ਤੇ ਵੀ ਵਿਚਾਰਾਂ ਹੋਈਆਂ। ਸੰਘ ਆਗੂਆਂ ਨੇ ਪੱਛਮੀ ਬੰਗਾਲ ਦੇ ਹਾਲਾਤ ਅਤੇ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਸਮੇਤ ਕੌਮੀ ਪੱਧਰ ਦੇ ਹੋਰ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ। -ਏਐੱਨਆਈ

Advertisement

Advertisement