ਖ਼ਾਲਸਾ ਕਾਲਜ ਵਿੱਚ ਪੁਸਤਕ ‘ਇਟਲੀ ’ਚ ਸਿੱਖ ਫੌਜੀ’ ਉੱਤੇ ਚਰਚਾ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 26 ਅਕਤੂਬਰ
ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਪੁਸਤਕ ‘ਇਟਲੀ ’ਚ ਸਿੱਖ ਫੌਜੀ’ ਉੱਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬੀ ਵਿਭਾਗ ਦੀ ਲਾਇਬ੍ਰੇਰੀ ’ਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਇਟਲੀ ਤੋਂ ਬਾਅਦ ਇੰਗਲੈਂਡ ਜਾ ਵਸੇ ਪੰਜਾਬੀ ਇਤਿਹਾਸ ਪ੍ਰੇਮੀ ਬਲਵਿੰਦਰ ਸਿੰਘ ਚਾਹਲ ਨੇ ਆਪਣੀ ਪੁਸਤਕ ਤੇ ਵਿਚਾਰ ਚਰਚਾ ਲਈ ਕਾਲਜ ਨੂੰ ਚੁਣਿਆ ਹੈ। ਡਾ. ਹੀਰਾ ਸਿੰਘ ਨੇ ਕਿਹਾ ਕਿ ਪੁਸਤਕ ਇਟਲੀ ਵਿੱਚ ਲੜਨ ਵਾਲੇ ਅਤੇ ਸ਼ਹੀਦ ਹੋਣ ਵਾਲੇ ਸਿੱਖ ਫੌਜੀਆਂ ਬਾਰੇ ਜਾਣਕਾਰੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਟਲੀ ਵਿੱਚ ਉਥੋਂ ਦੇ ਲੋਕ ਸਿੱਖ ਫੌਜੀਆਂ ਦੀ ਯਾਦ ਵਿਚ ਹਰ ਸਾਲ ਸਮਾਗਮ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਦੂਜੇ ਪਾਸੇ ਸਾਡੇ ਲੋਕ ਇਸ ਬਲੀਦਾਨ ਨੂੰ ਭੁਲਾਈ ਬੈਠੇ ਹਨ
ਵਿਭਾਗ ਦੇ ਪ੍ਰੋ. ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਕਾਲਜ ਦਾ ਵਿਹੜਾ ਸਾਹਿਤਕਾਰਾਂ ਦੇ ਸਵਾਗਤ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਇਸ ਮੌਕੇ ਡਾ. ਜਸਬੀਰ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਦਯਾ ਸਿੰਘ, ਡਾ. ਮਨੀਸ਼, ਡਾ. ਪਰਮਜੀਤ ਸਿੰਘ ਕੱਟੂ, ਡਾ. ਚਿਰਜੀਵਨ ਕੌਰ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਨਵਜੋਤ ਕੌਰ, ਡਾ. ਪਰਮਿੰਦਰਜੀਤ ਕੌਰ ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ ਨੇ ਚਾਹਲ ਨੂੰ ਪੁਸਤਕ ਦੀ ਵਧਾਈ ਦਿੱਤੀ।