ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ’ਤੇ ਵਿਚਾਰ-ਵਟਾਂਦਰਾ
ਪੱਤਰ ਪ੍ਰੇਰਕ
ਸਮਰਾਲਾ, 10 ਜੂਨ
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਇੰਜ. ਪ੍ਰੇਮ ਸਿੰਘ ਸਾਬਕਾ ਐੱਸਡੀਓ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸਮਰਾਲਾ ਵਿੱਚ ਹੋਈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਸ਼ੁਰੂ ਵਿੱਚ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ। ਪੰਜਾਬ ਬਾਡੀ ਦੇ ਸੱਦੇ ’ਤੇ 22 ਮਈ ਦੇ ਦਿੱਤੇ ਗਏ ਰੋਸ ਧਰਨੇ ਦੀ ਪੜਚੋਲ ਕੀਤੀ ਗਈ, ਜਿਸ ਵਿੱਚ ਭਰਾਤਰੀ ਜਥੇਬੰਦੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵਿਸ਼ਾਲ ਰੋਸ ਮਾਰਚ ਵੀ ਕੀਤਾ ਗਿਆ ਸੀ, ਜਿਸ ਦਾ ਅਸਰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਸਰਕਾਰ ਤੇ ਵੀ ਦੇਖਣ ਨੂੰ ਮਿਲਿਆ। ਜਥੇਬੰਦੀਆਂ ਦੀ ਪ੍ਰਮੁੱਖ ਮੰਗਾਂ ਜਿਨ੍ਹਾਂ ਵਿੱਚ ਪੇਅ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 31- 12-2015 ਤੋਂ ਪਹਿਲਾਂ ਦੇ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ 2.59 ਦੇ ਫਾਰਮੂਲੇ ਅਨੁਸਾਰ ਪੈਨਸ਼ਨ ਦੀ ਸੁਧਾਈ ਕਰਨਾ, ਮੈਡੀਕਲ ਕੈਸ਼ਲੈਸ ਸਕੀਮ ਚਾਲੂ ਕਰਨਾ, ਪੇ ਸਕੇਲ ਦੇ ਬਕਾਏ ਦੇਣੇ, ਮੈਡੀਕਲ ਭੱਤਾ 2000 ਕਰਨਾ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਏਰੀਅਰ ਦੇਣਾ, ਬਿਜਲੀ ਵਰਤੋਂ ਵਿੱਚ ਰਿਆਇਤ ਦੇਣ ਸਬੰਧੀ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ ਇੰਜ, ਪ੍ਰਧਾਨ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਮੇਘ ਸਿੰਘ ਜਵੰਦਾ, ਰਜਿੰਦਰ ਪਾਲ ਵਡੇਰਾ, ਇੰਜ. ਦਰਸ਼ਨ ਸਿੰਘ ਖ਼ਜ਼ਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਅਸ਼ੋਕ ਕੁਮਾਰ ਜਲ ਸਪਲਾਈ ਵਿਭਾਗ, ਮਹੇਸ਼ ਕੁਮਾਰ ਖਮਾਣੋਂ, ਰਾਮ ਸਰੂਪ ਸੱਭਰਵਾਲ, ਹਰਪਾਲ ਸਿੰਘ ਸਿਹਾਲਾ, ਦਰਸ਼ਨ ਸਿੰਘ ਕੋਟਾਲਾ ਆਦਿ ਨੇ ਪੈਨਸ਼ਨਰਾਂ ਨੂੰ ਸੰਬੋਧਨ ਕੀਤਾ। ਪ੍ਰੈੱਸ ਸਕੱਤਰ ਦੀ ਭੂਮਿਕਾ ਇੰਜ. ਜੁਗਲ ਕਿਸ਼ੋਰ ਸਾਹਨੀ ਨੇ ਬਾਖੂਬੀ ਨਿਭਾਈ। ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ’ਚ ਪੈਨਸ਼ਨਰਜ਼ ਸ਼ਾਮਲ ਹੋਏ।