For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਮੰਗਾਂ ’ਤੇ ਚਰਚਾ

07:40 AM Sep 22, 2024 IST
ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਮੰਗਾਂ ’ਤੇ ਚਰਚਾ
ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠਾਂ ਮੀਟਿੰਗ ਕਰਦੇ ਹੋਏ ਕਰਮਚਾਰੀ ਦਲ ਦੇ ਅਹੁਦਾਦੇਾਰ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 21 ਸਤੰਬਰ
ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਪਟਿਆਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਸੈਦਖੇੜੀ ਦੀ ਪ੍ਰਧਾਨਗੀ ਹੇਠ ਨਿਹਾਲ ਬਾਗ਼ ਸਥਿਤ ਜਥੇਬੰਦੀ ਦੇ ਮੁੱਖ ਦਫ਼ਤਰ ਪਟਿਆਲਾ ਵਿੱਚ ਹੋਈ। ਇਸ ਵਿੱਚ ਵੱਖ-ਵੱਖ ਤਹਿਸੀਲਾਂ ਤੇ ਬ੍ਰਾਂਚਾਂ ਦੇ ਸਮੂਹ ਵਿਭਾਗਾਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਤੋਂ ਇਲਾਵਾ ਵਰਕਿੰਗ ਕਮੇਟੀ ਦੇ ਮੈਂਬਰਾਂ ਦੇ ਨਾਲ-ਨਾਲ ਜਥੇਬੰਦੀ ਨਾਲ ਸਬੰਧਤ ਯੂਨੀਅਨਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕਰ ਕੇ ਮੁਲਾਜ਼ਮ ਮੰਗਾਂ ਸਬੰਧੀ ਚਰਚਾ ਕੀਤੀ।
ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਕੇਂਦਰ ਪੈਟਰਨ ’ਤੇ ਤੁਰੰਤ ਰਿਲੀਜ਼ ਕਰੇ। ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਆਊਟਸੋਰਸ, ਦਿਹਾੜੀਦਾਰ, ਵਰਕਚਾਰਜ ਅਤੇ ਠੇਕਾ ਆਧਾਰਿਤ ਕਾਮਿਆਂ ਦੀਆਂ ਸੇਵਾਵਾਂ ਨੁੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਡੀਏ ਦੀਆਂ ਕਿਸ਼ਤਾਂ ਦੇ ਰਹਿੰਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਸਾਲ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਮੌਜੂਦਾ ਕਰਮਚਾਰੀਆਂ ਵਾਂਗ 2.59 ਦੇ ਫਾਰਮੂਲੇ ਨਾਲ ਪੇਅ ਫਿਕਸ ਕਰ ਕੇ ਪੈਨਸ਼ਨ ਦਿੱਤੀ ਜਾਵੇ। ਕੇਂਦਰ ਸਰਕਾਰ ਦੇ ਪੈਟਰਨ ’ਤੇ ਪੰਜਾਬ ਦੇ ਮੁਲਾਜ਼ਮਾਂ ਦੀ ਵੀ ਪੇਅ ਫਿਕਸ ਕਰ ਕੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ, ਰਿਟਾਇਰ ਪੰਚਾਇਤ ਸਕੱਤਰ ਤੇ ਸਮਿਤੀ ਕਰਮਚਾਰੀਆਂ ਨੂੰ ਪੇਅ ਫਿਕਸੇਸ਼ਨ ਦੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਮਹਿੰਗਾਈ ਦੇ ਅੰਕੜਿਆਂ ਅਨੁਸਾਰ ਵਾਧਾ ਕਰਵਾਇਆ ਜਾਵੇ ਤੇ ਇਨ੍ਹਾਂ ਦੀ ਤਨਖ਼ਾਹ ਮਿਤੀਬੱਧ ਕੀਤੀ ਜਾਵੇ। ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਉਣ ਲਈ ਗਠਨ ਕੀਤੀ ਅਨਾਮਲੀ ਕਮੇਟੀ ਦੇ ਕੰਮ-ਕਾਜ ਵਿਚ ਤੇਜੀ ਲਿਆਂਦੀ ਜਾਵੇ ਆਦਿ।
ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਜੇ ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਜਥੇਬੰਦੀ ਤਕੜਾ ਸੰਘਰਸ਼ ਛੇੜੇਗੀ।

Advertisement

Advertisement
Advertisement
Author Image

sukhwinder singh

View all posts

Advertisement