For the best experience, open
https://m.punjabitribuneonline.com
on your mobile browser.
Advertisement

ਨੰਬਰਦਾਰਾਂ ਦੀਆਂ ਮੁਸ਼ਕਲਾਂ ’ਤੇ ਚਰਚਾ

07:08 AM Feb 04, 2025 IST
ਨੰਬਰਦਾਰਾਂ ਦੀਆਂ ਮੁਸ਼ਕਲਾਂ ’ਤੇ ਚਰਚਾ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ।-ਫੋਟੋ: ਓਬਰਾਏ
Advertisement

ਖੰਨਾ: ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ 26 ਜਨਵਰੀ ਮੌਕੇ ਬਹਾਦਰ ਸਿੰਘ ਜਟਾਣਾ ਨੂੰ ਪ੍ਰਸ਼ਾਸਨ ਵੱਲੋਂ ਸਨਮਾਨੇ ਜਾਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਮਰ ਸਿੰਘ ਅਤੇ ਪਰਮਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣਭੱਤਾ 5 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ-ਪੁਸ਼ਤੀ ਕੀਤੀ ਜਾਵੇ, ਬੱਸਾਂ ਵਿੱਚ ਸਫ਼ਰ ਦੀ ਮੁਫ਼ਤ ਸਹੂਲਤ ਦਿੱਤੀ ਜਾਵੇ ਤੇ ਕੋਰਟ ਕੰਪਲੈਕਸ ਵਿੱਚ ਨੰਬਰਦਾਰਾਂ ਦੇ ਬੈਠਣ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡਾਂ-ਸ਼ਹਿਰਾਂ ਵਿੱਚ ਵਧ ਰਹੀ ਕੁੱਤਿਆਂ ਅਤੇ ਡੰਗਰਾਂ ਦੀ ਦਹਿਸ਼ਤ ਨੂੰ ਧਿਆਨ ਵਿੱਚ ਰੱਖਦਿਆਂ ਪਹਿਲ ਦੇ ਆਧਾਰ ’ਤੇ ਇਨ੍ਹਾਂ ਦਾ ਠੋਸ ਹੱਲ ਕੀਤਾ ਜਾਵੇ। ਇਸ ਮੌਕੇ ਸੋਹਣ ਸਿੰਘ, ਬਲਵੰਤ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਬਹਾਦਰ ਸਿੰਘ, ਦੀਦਾਰ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement