For the best experience, open
https://m.punjabitribuneonline.com
on your mobile browser.
Advertisement

ਸੀਪੀਆਈ ਵੱਲੋਂ ਦੇਸ਼ ਦੇ ਸਿਆਸੀ ਹਾਲਾਤ ’ਤੇ ਚਰਚਾ

06:02 AM May 07, 2024 IST
ਸੀਪੀਆਈ ਵੱਲੋਂ ਦੇਸ਼ ਦੇ ਸਿਆਸੀ ਹਾਲਾਤ ’ਤੇ ਚਰਚਾ
Advertisement

ਪੱਤਰ ਪ੍ਰੇਰਕ
ਸਿਰਸਾ, 6 ਮਈ
ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਕਾਮਰੇਡ ਛਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਬੰਤਾ ਸਿੰਘ ਭਵਨ ਰਾਣੀਆਂ ਵਿੱਚ ਹੋਈ। ਸਭ ਤੋਂ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਅਤੁਲ ਕੁਮਾਰ ਅਣਜਾਣ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਮੀਟਿੰਗ ’ਚ ਦੇਸ਼ ਦੇ ਸਿਆਸੀ ਹਾਲਾਤ ’ਤੇ ਚਰਚਾ ਕਰਦਿਆਂ ਦੱਸਿਆ ਗਿਆ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਸਿਰਸਾ ਹਲਕੇ ਤੋਂ ਇੰਡੀਆ ਅਲਾਇੰਸ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਨੂੰ ਕਾਮਯਾਬ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਸਮੇਂ ਸਾਡੇ ਦੇਸ਼ ਦਾ ਭਵਿੱਖ ਮੌਜੂਦਾ ਚੋਣਾਂ ਦੇ ਨਤੀਜਿਆਂ ’ਤੇ ਨਿਰਭਰ ਕਰੇਗਾ। ਭਾਜਪਾ ਦੇ ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਅਮੀਰ-ਗਰੀਬ ਦਾ ਪਾੜਾ ਹੋਰ ਡੂੰਘਾ ਹੋਇਆ ਹੈ, ਜਿਸ ਨਾਲ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਮੀਟਿੰਗ ਵਿੱਚ ਕਾਮਰੇਡ ਸਵਰਨ ਸਿੰਘ ਵਿਰਕ, ਡਾ. ਪ੍ਰੀਤਪਾਲ ਸਿੱਧੂ, ਹਰਦੇਵ ਜੋਸ਼ ਅਤੇ ਬਲਰਾਜ ਸਿੰਘ ਬਣੀ ਨੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਕਾਮਰੇਡ ਜਗਦੀਸ਼ ਡੱਬਵਾਲੀ, ਵਿਕਰਮਜੀਤ ਸਾਬਕਾ ਸਰਪੰਚ, ਬਲਜੀਤ ਸਿੰਘ, ਬਾਬਾ ਬਲਵੰਤ ਸਿੰਘ, ਜਗੀਰ ਸਿੰਘ ਅਤੇ ਪ੍ਰੇਮਪਾਲ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×