ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ

08:47 AM Jul 02, 2024 IST
ਹਰਿਆਣਾ ਦੇ ਸਿੱਖ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਸਿੱਖਾਂ ਦੇ ਵਫ਼ਦ ਨਾਲ ਮੁਲਾਕਾਤ ਕਰ ਕੇ ਸੂਬੇ ਵਿਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ’ਤੇ ਚਰਚਾ ਕੀਤੀ।
ਇਸ ਮੀਟਿੰਗ ਦੌਰਾਨ ਹਾਜ਼ਰੀਨ ਨੇ ਮੋਦੀ ਸਰਕਾਰ ਤੇ ਖੱਟਰ ਸਰਕਾਰ ਵੱਲੋਂ ਸਿੱਖ ਮਸਲਿਆਂ ਪ੍ਰਤੀ ਅਪਣਾਈ ਪਹੁੰਚ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਥੇ ਇਕ ਪਾਸੇ ਮੋਦੀ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਤੇ ਮਨਾਇਆ ਹੈ, ਉਥੇ ਹੀ ਹਰਿਆਣਾ ਦੀ ਪਿਛਲੀ ਮਨੋਹਰ ਲਾਲ ਖੱਟਰ ਸਰਕਾਰ ਨੇ ਬਹਾਦਰਗੜ੍ਹ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਸਥਾਪਤ ਕਰ ਕੇ ਸਿੱਖਾਂ ਦਾ ਮਾਣ ਤੇ ਸਤਿਕਾਰ ਵਧਾਇਆ ਹੈ। ਆਗੂਆਂ ਨੇ ਕਿਹਾ ਕਿ ਸਿੱਖ ਮਸਲੇ ਸਿਰਫ ਧਰਨੇ ਤੇ ਮੁਜ਼ਾਹਰਿਆਂ ਨਾਲ ਹੱਲ ਨਹੀਂ ਕਰਵਾ ਜਾ ਸਕਦੇ, ਇਸ ਵਾਸਤੇ ਸਰਕਾਰਾਂ ਨਾਲ ਗੱਲਬਾਤ ਜ਼ਰੂਰੀ ਹੁੰਦੀ ਹੈ। ਸਿਰਸਾ ਨੇ ਕਿਹਾ ਕਿ ਸਾਨੂੰ ਸਰਕਾਰਾਂ ਖ਼ਿਲਾਫ਼ ਬਹੁਤ ਸਖ਼ਤ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਮੈਂਬਰ ਸਰਬਜੀਤ ਸਿੰਘ ਵਿਰਕ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਨਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ, ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਮੁੱਖ ਬੁਲਾਰਾ ਕਵਲਜੀਤ ਸਿੰਘ ਅਜਰਾਣਾ, ਬੀਬੀ ਰਾਣਾ ਕੌਰ ਭੱਟੀ ਸਮੇਤ ਹਰਿਆਣਾ ਦੀ ਸਿੱਖ ਸੰਗਤ ਹਾਜ਼ਰ ਸੀ।
ਸਿਰਸਾ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਚਰਚ ਪੰਜਾਬ ਵਿਚ ਹਨ, ਧਰਮ ਪਰਿਵਰਤਨ ਪੰਜਾਬ ਵਿਚ ਹੈ, ਨਸ਼ਾ ਤਸਕਰੀ ਪੰਜਾਬ ਵਿਚ ਹੈ ਪਰ ਅਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਧਿਆਨ ਪਾਸੇ ਕਰ ਰਹੇ ਹਾਂ।

Advertisement

Advertisement
Advertisement