ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ

07:40 AM Sep 17, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਰੇਗਾ ਮਜ਼ਦੂਰ।

ਜੋਗਿੰਦਰ ਸਿੰਘ ਓਬਰਾਏ
ਖੰਨਾ, 16 ਸਤੰਬਰ
ਪਿੰਡ ਇਕੋਲਾਹੀ ਵਿੱਚ ਮਨਰੇਗਾ ਮਜ਼ਦੂਰਾਂ ਦੀ ਇਕੱਤਰਤਾ ਜਗਬੀਰ ਸਿੰਘ ਨਾਗਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਟੂ ਪੰਜਾਬ ਦੇ ਸੂਬਾ ਸਕੱਤਰ ਤੇ ਮਨਰੇਗਾ ਮਜ਼ਦੂਰ ਯੂਨੀਅਨ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ ਨੇ ਮਜ਼ਦੂਰਾਂ ਨੂੰ ਆਪਣੀ ਜਥੇਬੰਦੀ ਦੀ ਚੋਣ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਮਨਜਿੰਦਰ ਕੌਰ ਪ੍ਰਧਾਨ, ਸੀਮਾ ਰਾਣੀ ਜਨਰਲ ਸਕੱਤਰ, ਨਸੀਬ ਕੌਰ ਵਿੱਤ ਸਕੱਤਰ, ਪਾਲ ਦੀਨ ਮੁੱਖ ਸਲਾਹਕਾਰ, ਜੀਤ ਖਾਨ ਮੀਤ ਪ੍ਰਧਾਨ, ਰਜਿੰਦਰ ਸਿੰਘ, ਬਲਜੀਤ ਕੌਰ, ਮਨਦੀਪ ਕੌਰ ਸਕੱਤਰ, ਬਲਜੀਤ ਕੌਰ ਤੇ ਸੁਖਵਿੰਦਰ ਕੌਰ ਵਰਕਿੰਗ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਮਨਰੇਗਾ ਕਾਨੂੰਨ ਮੁਤਾਬਕ ਪੂਰਾ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਮਹਿੰਗਾਈ ਅਨੁਸਾਰ ਦਿਹਾੜੀ ਮਿਲ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿਚ ਘੱਟੋਂ ਘੱਟ 200 ਦਿਨ ਕੰਮ ਦਿੱਤਾ ਜਾਵੇ, ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਹਰ ਕਿਰਤੀ ਨੂੰ 26 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ, ਮਨਰੇਗਾ ਮਜ਼ਦੂਰਾਂ ਨੂੰ 700 ਰੁਪਏ ਦਿਹਾੜੀ ਦਿੱਤੀ ਜਾਵੇ, ਪੇਂਡੂ ਚੌਕੀਦਾਰ, ਆਂਗਣਵਾੜੀ, ਮਿੱਡ-ਡੇਅ ਮੀਲ ਆਦਿ।

Advertisement

Advertisement