ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੋਫੈਸਰ ਰਾਕੇਸ਼ ਰਮਨ ਦੀਆਂ ਕਹਾਣੀਆਂ ’ਤੇ ਚਰਚਾ

08:46 AM Sep 13, 2024 IST
ਸਾਹਿਤ ਸਭਾ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਤੇ ਸਟਾਫ਼। -ਫ਼ੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 12 ਸਤੰਬਰ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਪੰਜਾਬੀ ਵਿਭਾਗ ਵੱਲੋਂ ‘ਪੁਸਤਕ ਸੰਵਾਦ’ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪੰਜਾਬੀ ਸਾਹਿਤ ਸਭਾ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਸੋਹੀ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਵਿਦਿਆਰਥੀਆਂ ਵਿੱਚ ਸਿਰਜਨਾਤਮਕ ਰੁਚੀਆਂ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਅੱਜ ਦੇ ਪ੍ਰੋਗਰਾਮ ਦੌਰਾਨ ਪ੍ਰੋਫੈਸਰ ਰਾਕੇਸ਼ ਰਮਨ ਦੇ ਦੋ ਕਹਾਣੀ ਸੰਗ੍ਰਹਿ ‘ਰੰਗ ਮਜੀਠੀ’ ਅਤੇ ‘ਹੇਰਵਾ’ ਬਾਰੇ ਵਿਚਾਰ ਚਰਚਾ ਕੀਤੀ ਗਈ। ਬੀਏ ਭਾਗ ਪਹਿਲਾ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ ਪੁਸਤਕ ‘ਹੇਰਵਾ’ ਬਾਰੇ ਚਰਚਾ ਕਰਦਿਆਂ ਕਿਹਾ ਕਿ ਰਾਕੇਸ਼ ਰਮਨ ਦੀਆਂ ਕਹਾਣੀਆਂ ਮਨੁੱਖੀ ਸੂਝ ਪੈਦਾ ਕਰਦੀਆਂ ਹਨ। ਸਮਾਜ ਵਿਚ ਕੁਝ ਵੀ ਆਪਣੇ ਆਪ ਨਹੀਂ ਵਾਪਰਦਾ, ਇਸ ਪਿੱਛੇ ਇਕ ਇਤਿਹਾਸਕ ਪ੍ਰਕਿਰਿਆ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਰਾਕੇਸ਼ ਰਮਨ ਕਿਰਤੀ ਲੋਕਾਂ ਦਾ ਲੇਖਕ ਹੈ। ਜਸਵੀਰ ਕੌਰ ਨੇ ਲੇਖਕ ਦੇ ਜੀਵਨ ਬਾਰੇ ਚਰਚਾ ਕੀਤੀ। ਬੀਏ ਭਾਗ ਪਹਿਲਾ ਦੇ ਕਰਨਵੀਰ ਸਿੰਘ ਨੇ ਪਾਸ਼ ਦੀ ਕਵਿਤਾ ‘ਸਭ ਤੋਂ ਖ਼ਤਰਨਾਕ’ ਅਤੇ ਸਿਮਰਨਦੀਪ ਕੌਰ ਨੇ ਕਵੀਸ਼ਰੀ ਵੀ ਸੁਣਾਈ। ਪਰਚੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਫੈਸਰ ਦਲਜੀਤ ਕੌਰ, ਪ੍ਰੋਫੈਸਰ ਗਗਨਦੀਪ ਕੌਰ ਸਮੇਤ ਪੰਜਾਬੀ ਸਾਹਿਤ ਸਭਾ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Advertisement

Advertisement