For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ

08:30 AM Apr 12, 2024 IST
ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੁੱਜੇ ਪਤਵੰਤੇ।
Advertisement

ਡੀਪੀਐੱਸ ਬੱਤਰਾ
ਸਮਰਾਲਾ, 11 ਅਪਰੈਲ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ’ਚ ਪਵਿੱਤਰ ਸਿੰਘ ਸਮਰਾਲਾ ਅਤੇ ਹਾਕਮ ਸਿੰਘ ਲਖਣਪੁਰ ਖਮਾਣੋਂ ਦੀ ਹੋਈ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਉਪਰੰਤ ਮੀਟਿੰਗ ਵਿੱਚ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਜੋ ਪਿਛਲੇ ਕਾਫੀ ਸਮੇਂ ਤੋਂ ਮਹਿੰਗਾਈ ਭੱਤੇ ਦੀ ਕਿਸ਼ਤਾਂ, ਬਕਾਇਆ, ਪੇਅ ਸਕੇਲਾਂ ਦਾ ਬਕਾਇਆ ਅਤੇ ਪੇਅ ਸਕੇਲ 2.45 ਦੀ ਬਜਾਏ 2.59 ਨਾਲ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਨਾ ਸੋਧਣ ਦੀ ਨਿਖੇਧੀ ਕੀਤੀ ਗਈ। ਇਸ ਲਈ ਲਏ ਗਏ ਫੈਸਲੇ ਅਨੁਸਾਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਲੋਕ ਸਭਾ ਚੋਣਾਂ ਦੌਰਾਨ ਵੋਟਾਂ ਮੰਗਣ ਆਏ ਉਮੀਦਵਾਰਾਂ ਨੂੰ ਸਵਾਲ ਪੁੱਛੇ ਜਾਣਗੇ। ਬਾਕੀ ਮੰਗਾਂ ਵਿੱਚ 23 ਸਾਲਾ ਪੇਅ ਸਕੇਲ ਬਿਨਾਂ ਸ਼ਰਤ ਦੇਣਾ, ਮੈਡੀਕਲ ਭੱਤਾ 2000 ਰੁਪਏ ਕਰਨਾ, ਕੈਸ਼ਲੈੱਸ ਸਕੀਮ ਲਾਗੂ ਕਰਨਾ, ਬੁਢਾਪਾ ਭੱਤਾ 60 ਸਾਲ ਦੀ ਉਮਰ ਵਿੱਚ 5 ਪ੍ਰਤੀਸ਼ਤ ਦੀ ਬਜਾਏ 10 ਪ੍ਰਤੀਸ਼ਤ ਦਿੱਤਾ ਜਾਵੇ ਆਦਿ ਮੰਗਾਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ ਗਈ। ਪੈਨਸ਼ਨਰ ਕਲਿਆਣ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ, ਸੇਵਾਮੁਕਤ ਹੈੱਡ ਮਾਸਟਰ ਚਰਨਜੀਤ ਸਿੰਘ ਬਿਜਲੀਪੁਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਇੰਜਨੀਅਰ ਭਰਪੂਰ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ, ਪ੍ਰੈਸ ਸਕੱਤਰ ਜਗਤਾਰ ਸਿੰਘ, ਖਜਾਨਚੀ ਦਰਸ਼ਨ ਸਿੰਘ , ਪ੍ਰੇਮ ਕੁਮਾਰ, ਭੁਪਿੰਦਰਪਾਲ ਚਹਿਲਾਂ, ਦਰਸ਼ਨ ਸਿੰਘ ਕੋਟਾਲਾ, ਮਹੇਸ਼ ਕੁਮਾਰ ਖਮਾਣੋਂ, ਹਰਪਾਲ ਸਿੰਘ ਸਿਹਾਲਾ ਨੇ ਸੰਬੋਧਨ ਕੀਤਾ। ਪ੍ਰੈਸ ਸਕੱਤਰ ਦੀ ਭੂਮਿਕਾ ਇੰਜਨੀਅਰ ਜੁਗਲ ਕਿਸ਼ੋਰ ਸਾਹਨੀ ਸਹਿ-ਸਕੱਤਰ ਮੰਡਲ ਨੇ ਬਾਖੂਬੀ ਨਿਭਾਈ। ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਮੀਟਿੰਗ ਵਿੱਚ ਆਏ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×