ਪੈਨਸ਼ਨਰਾਂ ਵੱਲੋਂ ਮੰਗਾਂ ਸਬੰਧੀ ਵਿਚਾਰ-ਚਰਚਾ
ਪੱਤਰ ਪ੍ਰੇਰਕ
ਟਾਂਡਾ, 10 ਜੁਲਾਈ
ਇੱਥੇ ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਤਹਿਸੀਲ ਪੱਧਰੀ ਮੀਟਿੰਗ ਹੋਈ। ਪ੍ਰਧਾਨ ਅਜੀਤ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਸੂਬਾ ਪੱਧਰੀ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਮੁੱਖ ਮੰਤਰੀ ਨਾਲ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ ਹੋ ਰਹੀ ਹੈ। ਜੇ ਮੀਟਿੰਗ ਬੇਸਿੱਟਾ ਰਹੀ ਤਾਂ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਸ਼ੁਰੂ ਕਰਨਗੇ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਮੇਂ-ਸਮੇਂ ’ਤੇ ਲਏ ਫ਼ੈਸਲਿਆਂ ਨੂੰ ਲਾਗੂ ਕਰੇ, ਵੱਖ-ਵੱਖ ਵਿਭਾਗਾਂ ’ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ, ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਛੇਵੇਂ ਤਨਖ਼ਾਹ ਕਮਿਸ਼ਨ ’ਚ ਸੋਧ ਕਰ ਕੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ ਆਦਿ।
ਇਸ ਮੌਕੇ ਨਰਿੰਦਰ ਸਿੰਘ ਕੰਗ, ਸੁਖਵੀਰ ਸਿੰਘ, ਮਦਨ ਸਿੰਘ, ਕਸ਼ਮੀਰਾ ਸਿੰਘ, ਤਿਲਕ ਰਾਜ, ਧਰਮ ਸਿੰਘ ਕੋਟਲੀ, ਨਿਰਮਲ ਚੰਦ, ਦਿਆਲ ਸਿੰਘ, ਗੁਰਮਿੰਦਰ ਸਿੰਘ, ਵਿਨੋਦ ਕੁਮਾਰ ਸੈਣੀ, ਸ਼ਿਵ ਕੁਮਾਰ, ਨਿਰਮਲ ਪ੍ਰਕਾਸ਼, ਪਰਵੀਨ ਕੁਮਾਰ, ਬਲਵੀਰ ਸਿੰਘ ਅਤੇ ਗੁਰਕ੍ਰਿਪਾਲ ਸਿੰਘ ਵੀ ਮੌਜੂਦ ਸਨ।