ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਿਤਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਚਰਚਾ

07:31 AM Aug 13, 2024 IST
ਮੀਟਿੰਗ ਮਗਰੋਂ ਸਾਹਿਤਕ ਮੰਚ ਦੇ ਅਹੁਦੇਦਾਰ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 12 ਅਗਸਤ
ਸਰਕਾਰੀ ਪ੍ਰਾਇਮਰੀ ਸਕੂਲ ਅੱਡਾ ਭਗਤਾ ਭਾਈ ਵਿੱਚ ਸਾਹਿਤਕ ਮੰਚ ਭਗਤਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 18 ਅਗਸਤ ਨੂੰ ਮੰਚ ਦੇ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ ਦੇ ਨਵੇਂ ਨਾਵਲ ‘ਕੱਚਾ ਮਾਸ’ ਨੂੰ ਰਿਲੀਜ਼ ਕਰਨ ਸਬੰਧੀ ਸਾਹਿਤਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੰਚ ਦੇ ਸਰਪ੍ਰਸਤ ਬਲੌਰ ਸਿੰਘ ਸਿੱਧੂ, ਜਨਰਲ ਸਕੱਤਰ ਅੰਮ੍ਰਿਤਪਾਲ ਕਲੇਰ ਤੇ ਮੀਤ ਪ੍ਰਧਾਨ ਪ੍ਰਿੰਸੀਪਲ ਹੰਸ ਸਿੰਘ ਸੋਹੀ ਦੱਸਿਆ ਕਿ ਕਹਾਣੀਕਾਰ ਮਰਹੂਮ ਭੂਰਾ ਸਿੰਘ ਕਲੇਰ ਦੀ ਚੌਥੀ ਬਰਸੀ 25 ਅਗਸਤ ਨੂੰ ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਮਨਾਈ ਜਾ ਰਹੀ ਹੈ। ਮੀਤ ਪ੍ਰਧਾਨ ਸੁਮਨ ਸ਼ਰਮਾ, ਮੀਤ ਸ੍ਰਪਰਸਤ ਤਰਲੋਚਨ ਸਿੰਘ ਗੰਗਾ, ਵਾਤਾਵਰਨ ਪ੍ਰੇਮੀ ਸਰਬਪਾਲ ਸ਼ਰਮਾ, ਪ੍ਰੈਸ ਸਕੱਤਰ ਰਜਿੰਦਰ ਸਿੰਘ ਮਰਾਹੜ ਤੇ ਵਿੱਤ ਸਕੱਤਰ ਸੁਖਵਿੰਦਰ ਚੀਦਾ ਨੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਬਲਵਿੰਦਰ ਸਿੰਘ ਸੋਢੀ ਨੇ ਆਨਲਾਈਨ ਵਿਦੇਸ਼ ਤੋਂ ਹਾਜ਼ਰੀ ਲਵਾਈ। ਇਸ ਮੌਕੇ ਸੁਰਜੀਤ ਸਿੰਘ ਗੁੰਮਟੀ, ਸੰਦੀਪ ਭਗਤਾ, ਉਜਾਗਰ ਸਿੰਘ ਢਿੱਲੋ, ਕੁਲਬੀਰ ਕੌਰ ਜੋਤੀ, ਨਛੱਤਰ ਸਿੰਘ ਸਿੱਧੂ, ਗੁਰਵਿੰਦਰ ਮਾਨ ਤੇ ਸਿਕੰਦਰਦੀਪ ਰੂਬਲ ਹਾਜ਼ਰ ਸਨ।

Advertisement

Advertisement
Advertisement