ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੰਬਰਦਾਰਾਂ ਵੱਲੋਂ ਸਮੱਸਿਆਵਾਂ ਦੇ ਹੱਲ ਲਈ ਚਰਚਾ

07:17 AM Mar 05, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਮਾਰਚ
ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਆਰੰਭ ਵਿਚ ਨੰਬਰਦਾਰ ਯੂਨੀਅਨ ਜਗਰਾਉਂ ਦੇ ਚੇਅਰਮੈਨ ਹਰਮਹਿੰਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਅਮਰ ਸਿੰਘ ਅਤੇ ਬਲਵੰਤ ਸਿੰਘ ਨੇ ਪਿਛਲੇ ਦਿਨੀਂ ਪੰਜਾਬ ਵਿਚ ਗੜਿਆਂ ਕਾਰਨ ਹੋਏ ਵੱਖ ਵੱਖ ਫ਼ਸਲਾਂ ਦੇ ਨੁਕਸਾਨ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਨੂੰ ਮਿਲਦਾ ਮਾਣ ਭੱਤਾ ਸਮੇਂ ਸਿਰ ਅਦਾ ਕੀਤਾ ਜਾਵੇ, ਤਹਿਸੀਲ ਕੰਪਲੈਕਸ ਵਿਚ ਨੰਬਰਦਾਰਾਂ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ ਆਦਿ। ਇਸ ਮੌਕੇ ਮਲਕੀਤ ਸਿੰਘ, ਰਾਜਕਮਲ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement