ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਵਿੱਚ ਜਲ ਪ੍ਰਦੂਸ਼ਣ ਰੋਕਣ ਲਈ ਮਿਸ਼ਨ ਇਕਜੁੱਟਤਾ ਤਹਿਤ ਵਿਚਾਰ-ਚਰਚਾ

07:05 AM Jun 03, 2024 IST
ਵਿਚਾਰ ਚਰਚਾ ਮੌਕੇ ਇਕੱਤਰ ਹੋਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਾਤਾਵਰਣ ਪ੍ਰੇਮੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਜੂਨ
ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਨੇ ਮੱਤੇਵਾੜਾ ਜੰਗਲ, ਸਤਲੁਜ ਦਰਿਆ ਅਤੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮਿਸ਼ਨ ਇਕਜੁੱਟਤਾ ਤਹਿਤ ਅੱਜ ਸਤਲੁਜ ਦਰਿਆ ਨੇੜੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵਾਤਾਵਰਣ ਪ੍ਰੇਮੀਆਂ ਨਾਲ ਚਰਚਾ ਕੀਤੀ। ਇਸ ਵਿਚਾਰ ਚਰਚਾ ਦੌਰਾਨ ਪੁਲ ਦੇ ਦੋਵੇਂ ਪਾਸੇ ਰਾਹਗੀਰਾਂ ਨਾਲ ਪ੍ਰਦੂਸ਼ਣ ਅਤੇ ਪਾਣੀ ਦੀ ਸੰਭਾਲ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ।
ਲੁਧਿਆਣਾ ਤੋਂ ਗਈ ਟੀਮ ਦੀ ਅਗਵਾਈ ਗੁਰਪ੍ਰੀਤ ਸਿੰਘ ਪਲਾਹਾ ਨੇ ਕਰਦਿਆਂ ਜਲ ਪ੍ਰਦੂਸ਼ਣ, ਪਾਣੀ ਦੀ ਘਾਟ, ਹੜ੍ਹ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਮਿੱਟੀ ਦੀ ਰੀਚਾਰਜਿੰਗ ਦੇ ਮੁੱਦਿਆਂ ’ਤੇ ਗੰਭੀਰ ਸਥਿਤੀਆਂ ਨਾਲ ਨਜਿੱਠਣ ਲਈ ਕਈ ਮੋਰਚਿਆਂ ’ਤੇ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਖਾਸ ਕਰਕੇ ਬੁੱਢਾ ਦਰਿਆ ਅਤੇ ਸਤਲੁਜ ਦਰਿਆ ਦੇ ਕਿਨਾਰੇ ਜੰਗਲਾਂ ਦੀਆਂ ਪੱਟੀਆਂ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸ ਮੌਕੇ ਹੋਈ ਵਿਚਾਰ ਚਰਚਾ ਵਿੱਚ ਬੁੱਢਾ ਦਰਿਆ, ਸਤਲੁਜ, ਧਰਤੀ ਹੇਠਲੇ ਪਾਣੀ ਅਤੇ ਜਲ ਸਰੋਤਾਂ ਦੇ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਆਦਿ ਮੁੱਦਿਆਂ ’ਤੇ ਗੱਲ ਕੀਤੀ ਗਈ। ਪਬਲਿਕ ਐਕਸ਼ਨ ਕਮੇਟੀ, ਬੁੱਢਾ ਦਰਿਆ ਐਕਸ਼ਨ ਫਰੰਟ ਅਤੇ ਗ੍ਰੀਨ ਮਿਸ਼ਨ ਤੋਂ ਇਲਾਵਾ ਹੋਰ ਵਾਤਾਵਰਣ ਪ੍ਰੇਮੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਤਲੁਜ ਦਰਿਆ ਨੇੜੇ ਘਾਟ ਬਣਾਏ ਜਾਣ ਤਾਂ ਜੋ ਇੱਥੋਂ ਪਾਣੀ ਨੂੰ ਸੋਧ ਕੇ ਹੀ ਸਤਲੁਜ ਵਿੱਚ ਸੁੱਟਿਆ ਜਾਵੇ। ਇਨ੍ਹਾਂ ਘਾਟਾਂ ਨੂੰ ਸੈਰ ਸਪਾਟੇ ਵਜੋਂ ਵਿਕਸਤ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧਵਾਂ ਨਹਿਰ ਦੇ ਕਿਨਾਰੇ ਨਾਲ ਲੱਗਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਵੱਲੋਂ ਹਾਲੇ ਵੀ ਜ਼ਮੀਨ ਹੇਠੋਂ ਪਾਣੀ ਵਰਤਿਆ ਜਾ ਰਿਹਾ ਹੈ, ਜਦੋਂਕਿ ਇੱਥੇ ਨਹਿਰ ਦੇ ਪਾਣੀ ਨੂੰ ਖੋਜ ਅਤੇ ਹੋਰ ਕੰਮਾਂ ਲਈ ਵਰਤਿਆ ਜਾਣਾ ਚਾਹੀਦਾ ਹੈ। ਇਸ ਮੌਕੇ ਹੋਰਾਂ ਤੋਂ ਇਲਾਵਾ ਜਪਲੀਨ ਕੌਰ, ਅਨੀਤਾ ਸ਼ਰਮਾ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਬਲਬੀਰ ਸਿੰਘ ਭੀਖੀ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਡਾ. ਮਨਜੀਤ ਸਿੰਘ, ਸਤਵੀਰ ਸਿੰਘ, ਜਸਕਰਨ ਸਿੰਘ, ਬਲਕਾਰ ਸਿੰਘ, ਇਮਰਾਨ ਖਾਨ, ਲਵਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਗਗਨਦੀਪ ਸਿੰਘ, ਆਦਿੱਤਿਆ, ਰਿੱਕੀ, ਗੁਰਸੇਵਕ ਸਿੰਘ, ਹਰਜੋਤ ਕੌਰ, ਹਰਕੀਰਤ ਕੌਰ, ਸੁਖਪ੍ਰੀਤ ਕੌਰ, ਸਿਮਰਪ੍ਰੀਤ, ਪਾਲ ਸ਼ਰਮਾ, ਯੋਗੇਸ਼ ਖੰਨਾ, ਐਡਵੋਕੇਟ ਰਵਿੰਦਰ ਸਿੰਘ ਅਰੋੜਾ, ਮਨਜਿੰਦਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਗੋਲਡੀ, ਦਾਨ ਸਿੰਘ ਓਸਾਹਣ, ਮਹਿੰਦਰ ਸਿੰਘ ਸੇਖੋਂ, ਮਨਿੰਦਰਜੀਤ ਸਿੰਘ ਬੈਨੀਪਾਲ ਅਤੇ ਕਰਨਲ ਸੀਐੱਮ ਲਖਨਪਾਲ ਆਦਿ ਹਾਜ਼ਰ ਸਨ।

Advertisement

Advertisement