ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁੱਡੀਆਂ ਵੱਲੋਂ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ

07:17 AM Aug 06, 2023 IST
ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ।

ਸਤਵਿੰਦਰ ਸਿੰਘ
ਲੁਧਿਆਣਾ, 5 ਅਗਸਤ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਰਮਿਆਨ ਵਿਚਾਰ ਵਟਾਂਦਰਾ ਸੈਸ਼ਨ ਕਰਵਾਇਆ। ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਮੰਤਰੀ ਖੁੱਡੀਆਂ, ਵਿਦਿਆਰਥੀਆਂ ਦੀਆਂ ਯਥਾਰਥਕ ਲੋੜਾਂ ਨੂੰ ਸਮਝਣ ਵਾਸਤੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਦਰਮਿਆਨ ਆਏ ਹਨ। ਇਸ ਸਭਾ ਵਿਚ ਵਿਦਿਆਰਥੀਆਂ ਨੇ ਆਪਣੀਆਂ ਵਰਤਮਾਨ ਲੋੜਾਂ ਅਤੇ ਭਵਿੱਖੀ ਮਨਸ਼ਿਆਂ ਬਾਰੇ ਸਵਾਲ ਕੀਤੇ। ਵਿਭਿੰਨ ਵਿਦਿਆਰਥੀਆਂ ਨੇ ਰੁਜ਼ਗਾਰ ਮੌਕਿਆਂ, ਫੀਸਾਂ, ਵਜ਼ੀਫ਼ਿਆਂ, ਫੀਲਡ ਵਿਚ ਕੰਮ ਦੌਰਾਨ ਸਮੱਸਿਆਵਾਂ, ਵੈਟਰਨਰੀ ਡਿਸਪੈਂਸਰੀਆਂ ਨੂੰ ਬਿਹਤਰ ਕਰਨ ਅਤੇ ਪਸ਼ੂਧਨ ਤੇ ਪਸ਼ੂ ਪਾਲਕਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਸਵਾਲ ਕੀਤੇ। ਸ੍ਰੀ ਖੁੱਡੀਆਂ ਨੇ ਬੜੇ ਠਰੰਮੇ ਨਾਲ ਉਨ੍ਹਾਂ ਦੇ ਜਵਾਬ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਮਸਲੇ ਅਤੇ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨਗੇ। ਉਨ੍ਹਾਂ ਇਸ ਗੱਲ ’ਤੇ ਪ੍ਰਸੰਨਤਾ ਪ੍ਰਗਟ ਕੀਤੀ ਕਿ ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਇਕ ਬਹੁਤ ਸਾਰਥਕ ਵਿਚਾਰ ਵਟਾਂਦਰਾ ਸੈਸ਼ਨ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸਾਇੰਟਿਸਟ ਹੋਮ ਨੇੜੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਦੇ ਮਿਨੀ ਜੰਗਲ ਵਿੱਚ ਰਵਾਇਤੀ ਬੂਟੇ ਲਗਾ ਕੇ ਮੁਹਿੰਮ ਦੀ ਸੁਰੂਆਤ ਕੀਤੀ। ਇਸ ਮੁਹਿੰਮ ਤਹਿਤ ਆਉਣ ਸਮੇਂ ’ਚ ਵੱਖ-ਵੱਖ ਕਿਸਮਾਂ ਦੇ 1000 ਤੋਂ ਵੱਧ ਬੂਟੇ ਲਗਾਏ ਜਾਣਗੇ। ਦੋਵੇਂ ਸਮਾਗਮ ਭਾਰਤ ਦੇ ਜੀ-20 ਪ੍ਰੋਗਰਾਮਾਂ ਦੇ ਹਿੱਸੇ ਵਜੋਂ ਅਤੇ ਭਾਰਤ ਦੇ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਜਸ਼ਨਾਂ ਦੀ ਨਿਰੰਤਰਤਾ ਵਜੋਂ, ਡਾਇਰੈਕਟਰ ਵਿਦਿਆਰਥੀ ਭਲਾਈ ਅਤੇ ਮਿਲਖ਼ ਅਧਿਕਾਰੀ ਡਾ. ਸਤਿਆਵਾਨ ਰਾਮਪਾਲ ਦੀ ਨਿਗਰਾਨੀ ਹੇਠ ਕਰਵਾਏ ਗਏ।

Advertisement

Advertisement