ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁੱਡੀਆਂ ਵੱਲੋਂ ਕ੍ਰੋਏਸ਼ੀਆ ਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ

07:13 AM Jul 19, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ ’ਤੇ ਆਏ ਕ੍ਰੋਏਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖ਼ਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਬਰਾਮਦ ਵਧਾਉਣ ਦੇ ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ। ਵਫ਼ਦ ਨੂੰ ਸੂਬੇ ਦੇ ਖੇਤੀ ਸੈਕਟਰ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਕ੍ਰੋਏਸ਼ੀਆ ਅਤੇ ਸ੍ਰੀਲੰਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।

Advertisement

ਖੇਤੀਬਾੜੀ ਮੰਤਰੀ ਵੱਲੋਂ ਲਾਲੜੂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਲਾਲੜੂ (ਸਰਬਜੀਤ ਸਿੰਘ ਭੱਟੀ): ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੇ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਘੱਗਰ ਨੇੜਲੇ ਪਿੰਡ ਡਹਿਰ, ਆਲਮਗੀਰ, ਟਿਵਾਣਾ, ਖਜੂਰ ਮੰਡੀ, ਸਾਧਾਂਪੁਰ ਅਤੇ ਅਮਲਾਲਾ ਵਿੱਚ ਜਾ ਕੇ ਪਾਣੀ ਕਾਰਨ ਕਿਸਾਨਾਂ ਦੇ ਹੋਏ ਖ਼ਰਾਬੇ ਦਾ ਨਿਰੀਖਣ ਕੀਤਾ। ਉਨ੍ਹਾਂ ਟਿਵਾਣਾ ਪਿੰਡ ਨਜ਼ਦੀਕ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੱਗੀ ਪੱਧਰ ’ਤੇ ਕੀਤੇ ਜਾ ਰਹੇ ਕਾਰਜ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਖੁੱਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।

Advertisement
Advertisement
Tags :
ਸ੍ਰੀਲੰਕਾਕ੍ਰੋਏਸ਼ੀਆਖੁੱਡੀਆਂਵੱਲੋਂਵਿਚਾਰ-ਵਟਾਂਦਰਾ