For the best experience, open
https://m.punjabitribuneonline.com
on your mobile browser.
Advertisement

ਉਜਾੜੇ ਗਏ ਲੋਕਾਂ ਦੇ ਮੁੜ ਵਸੇਬੇ ਲਈ ਵਿਚਾਰ-ਵਟਾਂਦਰਾ

08:01 AM Aug 09, 2024 IST
ਉਜਾੜੇ ਗਏ ਲੋਕਾਂ ਦੇ ਮੁੜ ਵਸੇਬੇ ਲਈ ਵਿਚਾਰ ਵਟਾਂਦਰਾ
ਂਵਿਧਾਇਕ ਪੱਪੀ ਪਰਾਸ਼ਰ ਡੀਸੀ ਤੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਅਗਸਤ
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੁਧਿਆਣਾ ਤੋਂ ਡਬਲ ਹੋ ਰਹੀਆਂ ਰੇਲਵੇ ਲਾਈਨਾਂ ਲਈ ਉਜਾੜੇ ਗਏ 31 ਝੌਪੜੀਆਂ ਵਾਲੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੇ ਰੇਲਵੇ ਦੇ ਅਧਿਕਾਰੀ ਮੌਜੂਦ ਸਨ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਦੀ ਜ਼ਮੀਨ ’ਤੇ 31 ਸਥਾਈ ਕਬਜ਼ੇ ਹਨ, ਜਿੱਥੇ ਉਹ ਲੁਧਿਆਣਾ ਤੋਂ ਕਿਲਾ ਰਾਏਪੁਰ (17.174 ਕਿਲੋਮੀਟਰ) ਤੱਕ ਰੇਲਵੇ ਟਰੈਕ ਨੂੰ ਦੂਹਰੀ ਕਰਨ ਦੇ ਪ੍ਰਾਜੈਕਟ ’ਤੇ ਕੰਮ ਕਰ ਰਹੇ ਹਨ, ਜਿਸ ਵਿੱਚ 25 ਕੇਵੀ ਹਾਈ ਰਾਈਜ਼ ਰੇਲਵੇ ਇਲੈਕਟ੍ਰੀਫਿਕੇਸ਼ਨ ਤੇ ਸਿਗਨਲਿੰਗ ਅਤੇ ਦੂਰ-ਸੰਚਾਰ ਦੇ ਕੰਮ ਸ਼ਾਮਲ ਹਨ ਜਿਨ੍ਹਾਂ ਨੂੰ ਕੰਮ ਕਰਨ ਲਈ ਹਟਾਇਆ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਰਿਵਾਰਾਂ ਦੇ ਮੁੜ ਵਸੇਬੇ ਲਈ ਜਲਦ ਤੋਂ ਜਲਦ ਹੱਲ ਲੱਭੇਗਾ।
ਵਿਧਾਇਕ ਦੇ ਕਹਿਣ ’ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐੱਸਡੀਐੱਮ ਵਿਕਾਸ ਹੀਰਾ, ਐੱਮਸੀ ਅਤੇ ਰੇਲਵੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਰਿਵਾਰਾਂ ਦੇ ਨੁਮਾਇੰਦਿਆਂ ਨੂੰ ਸਥਾਨ ’ਤੇ ਜਾ ਕੇ ਮਿਲਣ ਤੇ ਕੋਈ ਹੋਰ ਹੱਲ ਲੱਭਿਆ ਜਾ ਸਕਦਾ ਹੈ, ਨਾਲ ਹੀ ਉਸ ਬਾਰੇ ਰਿਪੋਰਟ ਦਿੱਤੀ ਜਾਏ।
ਡੀਸੀ ਸਾਹਨੀ ਨੇ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕੋਈ ਹੋਰ ਹੱਲ ਨਹੀਂ ਲੱਭਿਆ ਗਿਆ ਤਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਵਧੀਆ ਉਪਰਾਲੇ ਕੀਤੇ ਜਾਣਗੇ।

Advertisement

Advertisement
Advertisement
Author Image

sukhwinder singh

View all posts

Advertisement