ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿੱਝਰ ਬਾਰੇ ਰਿਪੋਰਟਿੰਗ ਕਰਨ ਤੋਂ ਨਾਰਾਜ਼ ਭਾਰਤ ਸਰਕਾਰ ਨੇ ਆਸਟਰੇਲਿਆਈ ਪੱਤਰਕਾਰ ਦਾ ਵੀਜ਼ਾ ਨਹੀਂ ਵਧਾਇਆ, ਛੱਡਣਾ ਪਿਆ ਦੇਸ਼

02:20 PM Apr 23, 2024 IST

ਨਵੀਂ ਦਿੱਲੀ, 23 ਅਪਰੈਲ
ਆਸਟਰੇਲੀਅਨ ਪੱਤਰਕਾਰ ਨੇ ਅੱਜ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਮਗਰੋਂ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਕੀਤਾ ਗਿਆ। ਉਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਸ ਦੀਆਂ ਰਿਪੋਰਟਾਂ ‘ਸੀਮਾਵਾਂ ਦੀ ਉਲੰਘਣਾ’ ਹਨ। ਆਸਟਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਦੀ ਦੱਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਕਿਹਾ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ 'ਤੇ ਭਾਰਤ ਸਰਕਾਰ ਵੱਲੋਂ ਇਤਰਾਜ਼ ਕਰਨ ਬਾਅਦ ਲੋਕ ਸਭਾ ਚੋਣਾਂ ਵਾਲੇ ਦਿਨ 19 ਅਪਰੈਲ ਨੂੰ ਉਸ ਨੂੰ ਭਾਰਤ ਛੱਡਣਾ ਪਿਆ।

Advertisement

Advertisement
Advertisement