ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਦੀ ਵਿੱਕਰੀ ਤੋਂ ਦੋ ਭਰਾਵਾਂ ਵਿੱਚ ਝਗੜਾ

08:04 AM Jan 20, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਕਾਹਨੂੰਵਾਨ, 19 ਜਨਵਰੀ
ਸਥਾਨਕ ਕਸਬੇ ਦੇ ਰਹਿਣ ਵਾਲੇ ਦੋ ਭਰਾਵਾਂ ਵਿੱਚ ਪੁਸ਼ਤੈਨੀ ਜ਼ਮੀਨ ਦੀ ਵਿਕਰੀ ਤੋਂ ਝਗੜਾ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸ਼ਾਮ ਸਿੰਘ ਪੁੱਤਰ ਨੰਬਰਦਾਰ ਬਚਨ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਵਾਹੀਯੋਗ ਜ਼ਮੀਨ ਨੂੰ ਵੇਚਣ ਲਈ ਗਾਹਕ ਨਾਲ ਸੌਦਾ ਕਰਨ ਲਈ ਗਿਆ ਸੀ। ਉਸੇ ਸਮੇਂ ਉਸ ਦਾ ਭਰਾ ਰਣਜੀਤ ਸਿੰਘ ਮੌਕੇ ਉੱਤੇ ਪਹੁੰਚ ਗਿਆ ਅਤੇ ਬਿਨਾਂ ਕਿਸੇ ਵਿਵਾਦ ਦੇ ਉਸ ਨਾਲ ਝਗੜਾ ਕਰਨ ਲੱਗ ਪਿਆ। ਇਸ ਦੌਰਾਨ ਰਣਜੀਤ ਸਿੰਘ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਰਾਤ ਸਮੇਂ ਉਸ ਦਾ ਪੁੱਤਰ ਘਰ ਤੋਂ ਉਸ ਨੂੰ ਰੋਟੀ ਦੇਣ ਲਈ ਆ ਰਿਹਾ ਸੀ। ਘਰ ਦੇ ਨੇੜੇ ਹੀ ਰਣਜੀਤ ਸਿੰਘ ਨੇ ਉਸ ਦੇ ਪੁੱਤਰ ਅਤੇ ਪਤਨੀ ਉੱਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੋਵਾਂ ਨੂੰ ਸੀਐਚਸੀ ਕਾਹਨੂੰਵਾਨ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਆਪਣੇ ਹਿੱਸੇ ਆਉਂਦੀ ਜ਼ਮੀਨ ਵੇਚ ਦਿੱਤੀ ਹੈ ਅਤੇ ਇਸ ਜ਼ਮੀਨ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਸ਼ਾਮ ਸਿੰਘ ਨੇ ਰਣਜੀਤ ਸਿੰਘ ’ਤੇ ਦੋਸ਼ ਲਗਾਏ ਕਿ ਉਹ ਪਹਿਲਾਂ ਵੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਹੈ। ਅਜਿਹੇ ਜੁਰਮਾਂ ਵਿੱਚ ਸਜਾ ਹੋਣ ਕਾਰਨ ਉਹ ਜੇਲ੍ਹ ਵਿੱਚ ਸੀ ਤੇ ਹੁਣ ਜ਼ਮਾਨਤ ਉੱਤੇ ਰਿਹਾਅ ਹੋਇਆ ਹੈ। ਇਸ ਸਬੰਧੀ ਉਨ੍ਹਾਂ ਨੇ ਥਾਣਾ ਕਾਹਨੂੰਵਾਨ ਵਿੱਚ ਸ਼ਿਕਾਇਤ ਦੇ ਦਿੱਤੀ ਹੈ।
ਇਸ ਬਾਰੇ ਰਣਜੀਤ ਸਿੰਘ ਨੇ ਕਿਹਾ ਕਿ ਸ਼ਾਮ ਸਿੰਘ ਵੱਲੋਂ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਉਸ ਨੇ ਸ਼ਾਮ ਸਿੰਘ ਉੱਤੇ ਕੋਈ ਹਮਲਾ ਨਹੀਂ ਕੀਤਾ ਸਗੋਂ ਸ਼ਾਮ ਸਿੰਘ ਨੇ ਉਸ ਉੱਤੇ ਹਮਲਾ ਕੀਤਾ ਹੈ।

Advertisement

Advertisement
Advertisement