ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਵਾਦਤ ਜ਼ਮੀਨ ਮਾਮਲਾ: 12 ਨੂੰ 13 ਜ਼ਿਲ੍ਹਿਆਂ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਧਰਨੇ

09:14 AM Feb 05, 2024 IST
ਬੁਢਲਾਡਾ ਦੇ ਡੀਐੱਸਪੀ ਦਫ਼ਤਰ ਅੱਗੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਕਿਸਾਨ ਆਗੂ।

ਜੋਗਿੰਦਰ ਸਿੰਘ ਮਾਨ
ਮਾਨਸਾ, 4 ਫਰਵਰੀ
ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਡੀਐੱਸਪੀ ਦਫ਼ਤਰ ਬੁਢਲਾਡਾ ਅੱਗੇ ਲਾਇਆ ਪੱਕਾ ਮੋਰਚਾ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਵੱਲੋਂ ਮੰਚ ਤੋਂ ਐਲਾਨ ਕੀਤਾ ਗਿਆ ਕਿ 12 ਫਰਵਰੀ ਨੂੰ ਨਿਆਂ ਸਬੰਧੀ ਦਬਾਅ ਪਾਉਣ ਵਾਸਤੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਦੋ-ਦੋ ਘੰਟੇ ਧਰਨੇ ਲਗਾ ਕੇ ਮੰਗ ਪੱਤਰ ਸੌਂਪੇ ਜਾਣਗੇ। ਇਹ ਧਰਨੇ ਮਾਲਵਾ ਖੇਤਰ ਨਾਲ ਸਬੰਧਤ ਸਾਰੇ ਜ਼ਿਲ੍ਹਿਆਂ ਵਿੱਚ ਲਗਾਏ ਜਾਣਗੇ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਯੂਨੀਅਨ ਸੱਤ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੀ ਹੈ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਤੋਂ ਵੀ ਇਨਕਾਰੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਮਿਆਂ ’ਤੇ ਮਾਨਸਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਕਿਸਾਨਾਂ ਦੇ ਪੱਖ ਨਾਲ ਸਹਿਮਤ ਹੋ ਕੇ ਇਨਸਾਫ ਦੇਣ ਦੇ ਵਾਅਦੇ ਕਰ ਚੁੱਕੇ ਹਨ। ਮਾਨਸਾ ਦੇ ਐੱਸਐੱਸਪੀ ਨੇ ਕਿਸਾਨਾਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ 19 ਦਸੰਬਰ ਤੋਂ ਪਹਿਲਾਂ ਕਾਰਵਾਈ ਕਰਨ ਦਾ ਵਾਅਦਾ ਵੀ ਕੀਤਾ ਸੀ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸਰਕਾਰ ਤੱਕ ਗੱਲ ਪਹੁੰਚਾਉਣ ਲਈ ਜਥੇਬੰਦੀ ਦੀਆਂ ਸਮੁੱਚੀਆਂ ਜ਼ਿਲ੍ਹਾ ਕਮੇਟੀਆਂ ਆਪੋ-ਆਪਣੇ ਜ਼ਿਲ੍ਹਿਆਂ ਨਾਲ ਸਬੰਧਤ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ 12 ਫਰਵਰੀ ਨੂੰ ਧਰਨੇ ਦੇਣਗੇ ਅਤੇ ਜੇਕਰ ਫਿਰ ਵੀ ਗੱਲ ਨਾ ਸੁਣੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਕੁਲਰੀਆਂ ਦੇ ਕਿਸਾਨਾਂ ’ਤੇ ਦੋ ਵਾਰ ਜਾਨਲੇਵਾ ਹਮਲੇ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ 30 ਦਿਨਾਂ ਤੋਂ ਚੱਲ ਰਹੇ ਮੋਰਚੇ ਦੇ ਬਾਵਜੂਦ ਅੱਜ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸ਼ਰਮਾ ਖਿਆਲਾਂ, ਤਰਸੇਮ ਸਿੰਘ ਚੱਕ ਅਲੀਸ਼ੇਰ, ਸੱਤਪਾਲ ਸਿੰਘ ਬਰ੍ਹੇ, ਤਾਰ ਸਿੰਘ ਚੱਕ ਅਲੀਸ਼ੇਰ, ਬਲਦੇਵ ਸਿੰਘ ਧਰਮਪੁਰਾ, ਜਗਜੀਵਨ ਸਿੰਘ ਹਸਨਪੁਰ, ਬਲਕਾਰ ਸਿੰਘ ਚਹਿਲਾਂਵਾਲੀ ਨੇ ਵੀ ਸੰਬੋਧਨ ਕੀਤਾ।

Advertisement

ਦੇਸ਼ ਦੀਆਂ 100 ਜਥੇਬੰਦੀਆਂ ਵੱਲੋਂ ‘ਕਿਸਾਨ-ਮਜ਼ਦੂਰ ਮੋਰਚਾ’ ਕਾਇਮ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਦੇਸ਼ ਭਰ ਦੀਆਂ ਕਰੀਬ 100 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਦਿੱਲੀ ਵਿੱਚ ਕੀਤੇ ਜਾਣ ਵਾਲੇ ਅੰਦੋਲਨ ਲਈ ਇਕਜੁੱਟ ਹੋ ਕੇ ‘ਕਿਸਾਨ-ਮਜ਼ਦੂਰ ਮੋਰਚਾ’ ਦਾ ਗਠਨ ਕੀਤਾ ਹੈ। ਇਹ ਪ੍ਰਗਟਾਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਸੁਰਜੀਤ ਸਿੰਘ ਫੂਲ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ-2 ਦੇਸ਼ਿਵਆਪੀ ਬਣਨ ਜਾ ਰਿਹਾ ਹੈ ਜਿਸ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਮੋਰਚੇ ਵੱਲੋਂ ਵੱਖ-ਵੱਖ ਸੂਬਿਆਂ ਤੋਂ ਆਗੂਆਂ ਦੀ ਤਾਲਮੇਲ ਕਮੇਟੀ ਬਣਾਈ ਗਈ ਹੈ। ਇਸ ਵਿੱਚ ਕੇਰਲ ਤੋਂ ਦੋ, ਤਾਮਿਲਨਾਡੂ ਤੋਂ ਪੰਜ, ਰਾਜਸਥਾਨ ਤੋਂ ਇਕ, ਬਿਹਾਰ ਤੋਂ ਇਕ, ਉੱਤਰ ਪ੍ਰਦੇਸ਼ ਤੋਂ ਇਕ, ਮੱਧ ਪ੍ਰਦੇਸ਼ ਤੋਂ ਇਕ, ਪੁਡੂਚੇਰੀ ਤੋਂ ਇਕ, ਹਰਿਆਣਾ ਤੋਂ ਇਕ ਅਤੇ ਪੰਜਾਬ ਤੋਂ ਤਿੰਨ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰੈੱਸ ਕਮੇਟੀ, ਫੰਡ ਕਮੇਟੀ, ਲਿਖਤ-ਪੜ੍ਹਤ ਕਮੇਟੀ ਤੇ ਆਈਟੀ ਸੈੱਲ ਦਾ ਗਠਨ ਵੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਹ ਕਿਸਾਨ-ਮਜ਼ਦੂਰ ਮੋਰਚਾ ਲੋਕ ਹਿੱਤਾਂ ਦੀ ਰੱਖਿਆ ਲਈ ਦੇਸ਼ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ 13 ਫਰਵਰੀ ਤੋਂ ਦਿੱਲੀ ਵਿੱਚ ਅੰਦੋਲਨ ਸ਼ੁਰੂ ਕਰਨ ਲਈ ਰਵਾਨਾ ਹੋਵੇਗਾ। ਇਸ ਮੌਕੇ ਗੁਰਧਿਆਨ ਸਿੰਘ ਭਟੇੜੀ, ਚਮਕੌਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਗੁਰ ਅਮਨੀਤ ਸਿੰਘ ਮਾਂਗਟ ਤੇ ਹੋਰ ਆਗੂ ਵੀ ਹਾਜ਼ਰ ਸਨ।

Advertisement
Advertisement