ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਵਾਦਤ ਜ਼ਮੀਨ ਮਾਮਲਾ: ਕਿਸਾਨਾਂ ਵੱਲੋਂ ਥਾਣੇ ਅੱਗੇ ਧਰਨਾ ਦੇਣ ਦਾ ਐਲਾਨ

07:21 AM Jun 07, 2024 IST
ਪਿੰਡ ਕੁਲਰੀਆਂ ਦੇ ਵਿਵਾਦਤ ਜ਼ਮੀਨ ਮਾਮਲੇ ਸਬੰਧੀ ਇਕੱਠੇ ਹੋਏ ਕਿਸਾਨ।

ਪੱਤਰ ਪ੍ਰੇਰਕ
ਮਾਨਸਾ, 6 ਜੂਨ
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਵਾਦਤ ਜ਼ਮੀਨ ਮਾਮਲੇ ’ਚ ਮੁੜ ਕਾਸ਼ਤਕਾਰ ਕਿਸਾਨਾਂ ਦੀ ਕੁੱਟਮਾਰ ਦੇ ਮਾਮਲੇ ਸਬੰਧੀ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਵੱਲੋਂ 8 ਜੂਨ ਨੂੰ ਥਾਣਾ ਬਰੇਟਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਕੱਲ੍ਹ ਪਿੰਡ ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਉੱਤੇ ਸਰਪੰਚ ਧਿਰ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਦੋ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਚੱਲ ਰਿਹਾ ਹੈ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਕੁਲਰੀਆਂ ਵਿਖੇ ਸਪਰੰਚ ਧਿਰ ਵੱਲੋਂ ਕਾਸ਼ਤਕਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਦੀ ਰਹਿੰਦੀ ਸੀ ਪਰ ਹੁਣ ਆਪਣੀ ਗੱਡੀ ਨੂੰ ਖੁਦ ਹੀ ਅੱਗ ਲਗਾਕੇ ਕਿਸਾਨਾਂ ਉੱਤੇ ਝੂਠੀ ਕਾਰਵਾਈ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਪੁਲੀਸ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮਸਲੇ ਨੂੰ ਲੈ ਕੇ ਸਹੀ ਕਾਰਵਾਈ ਕਰਨ ਦੀ ਬਜਾਏ ਰਾਜਨੀਤਿਕ ਸ਼ਹਿ ਉੱਤੇ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਬਾਦਕਾਰ ਕਿਸਾਨਾਂ ਦੇ ਹੱਕ ਵਿੱਚ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ 8 ਜੂਨ ਨੂੰ ਬਰੇਟਾ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਦੇਵੀ ਰਾਮ ਰੰਘੜਿਆਲ, ਗੁਰਜੰਟ ਸਿੰਘ ਮਘਾਣੀਆਂ, ਸੱਤਪਾਲ ਸਿੰਘ ਵਰ੍ਹੇ, ਤਾਰਾ ਚੰਦ ਬਰੇਟਾ, ਤਰਨਜੀਤ ਸਿੰਘ ਮੰਦਰਾਂ, ਵਸਾਵਾ ਸਿੰਘ ਧਰਮਪੁਰਾ, ਪਾਲਾ ਸਿੰਘ ਕੁਲਰੀਆਂ, ਤੇਜਰਾਮ ਸਿੰਘ ਅਹਿਮਦਪੁਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement