ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਟੀ ਚੁੱਕਣ ਨੂੰ ਲੈ ਕੇ ਗੁਆਂਢੀਆਂ ਵਿੱਚ ਵਿਵਾਦ; 5 ਖ਼ਿਲਾਫ਼ ਕੇਸ ਦਰਜ

08:54 AM Aug 12, 2024 IST

ਪੱਤਰ ਪ੍ਰੇਰਕ
ਰਤੀਆ, 11 ਅਗਸਤ
ਪਿੰਡ ਸੁਖਮਨਪੁਰ ਵਿੱਚ ਘਰ ਦੇ ਨਜ਼ਦੀਕ ਪਈ ਮਿੱਟੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਪੁਲੀਸ ਨੇ ਪਿੰਡ ਦੇ ਰਾਮੇਸ਼ਵਰ ਦਾਸ ਦੀ ਸ਼ਿਕਾਇਤ ’ਤੇ ਗੁਆਂਢੀ ਨਰਿੰਦਰ, ਪਵਨ, ਸੱਤਪਾਲ, ਸੰਦੀਪ ਅਤੇ ਰਵੀ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਸਦੇ ਗੁਆਂਢ ਵਿੱਚ ਰਹਿਣ ਵਾਲੇ ਸੱਤਪਾਲ ਨੇ ਆਪਣੀ ਜੇਸੀਬੀ ਮਸ਼ੀਨ ਨਾਲ ਉਨ੍ਹਾਂ ਦੇ ਪਲਾਟ ਦੇ ਸਾਹਮਣੇ ਪਈ ਮਿੱਟੀ ਚੁੱਕ ਕੇ ਆਪਣੇ ਪਲਾਟ ਵਿੱਚ ਪਾਉਣੀ ਸ਼ੁਰੂ ਕਰ ਦਿੱਤੀ। ਉਸ ਦੇ ਲੜਕੇ ਦੀਪਕ ਨੇ ਮਿੱਟੀ ਚੁੱਕਣ ਦਾ ਕਾਰਨ ਪੁੱਛਿਆ ਤਾਂ ਗਾਲ੍ਹਾਂ ਕੱਢਦੇ ਹੋਏ ਉਨ੍ਹਾਂ ਉਸਦੇ ਲੜਕੇ ਦੀ ਕੁੱਟਮਾਰ ਕੀਤੀ। ਇਸੇ ਦੌਰਾਨ ਮੁਲਜ਼ਮਾਂ ਨੇ ਲੋਹੇ ਦੀ ਰਾਡ ਆਦਿ ਨਾਲ ਮੁੜ ਉਸ ਦੇ ਪਰਿਵਾਰ ’ਤੇ ਹਮਲਾ ਕਰ ਦਿੱਤਾ। ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement