ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਬੇਕਦਰੀ: ਕਿਸਾਨ ਜਥੇਬੰਦੀ ਵੱਲੋਂ ਲੌਂਗੋਵਾਲ ਮੰਡੀ ਵਿੱਚ ਧਰਨਾ

08:31 AM Nov 22, 2024 IST

ਲੌਂਗੋਵਾਲ, 21 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਹੋ ਰਹੀ ਲੁੱਟ ਤੇ ਕਿਸਾਨਾਂ ਦੀ ਵੀਹ-ਵੀਹ ਦਿਨਾਂ ਤੋਂ ਹੋ ਰਹੀ ਖੱਜਲਖੁਆਰੀ ਖ਼ਿਲਾਫ਼ ਮੰਡੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਲੌਂਗੋਵਾਲ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ ਜਦੋਂ ਦੁਪਹਿਰ ਤਿੰਨ ਵਜੇ ਤੱਕ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਗੱਲ ਸੁਣਨ ਲਈ ਨਾ ਪਹੁੰਚਿਆ ਤਾਂ ਕਿਸਾਨਾਂ ਨੇ ਲੌਂਗੋਵਾਲ ਤਹਿਸੀਲ ਕੰਪਲੈਕਸ ਵਿੱਚ ਧਰਨਾ ਲਗਾ ਕੇ ਘਿਰਾਓ ਕਰ ਦਿੱਤਾ ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ। ਤਹਿਸੀਲਦਾਰ ਤੇ ਇੰਸਪੈਕਟਰ ਪਨਗਰੇਨ ਤੇ ਐੱਸਐੱਚਓ ਲੌਂਗੋਵਾਲ ਨੇ ਭਰੋਸਾ ਦਿਵਾਇਆ ਕਿ ਤਿੰਨ ਤੋਂ ਚਾਰ ਦਿਨਾਂ ਵਿੱਚ ਮੰਡੀ ’ਚੋਂ ਦਾਣਾ ਦਾਣਾ ਚੁਕਵਾ ਦਿੱਤਾ ਜਾਵੇਗਾ।

Advertisement

Advertisement