ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ: ਬਾਦਲ ਪਰਿਵਾਰ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ: ਢੀਂਡਸਾ

05:03 PM Jul 25, 2020 IST

ਪਾਲ ਸਿੰਘ ਨੌਲੀ
ਜਲੰਧਰ, 25 ਜੁਲਾਈ

Advertisement

ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀ ਪਾਰਟੀ ਦਾ ਰੇਲਵਾਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਬਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਕਰ ਦਿੱਤਾ ਹੈ। ਇਸ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿੱਚ ਸਮਾਗਮ ਹੋਇਆ। ਬੁਲਾਰਿਆਂ ਨੇ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤ 100 ਸਾਲ ਪਿੱਛੇ ਵਾਲੇ ਬਣਾ ਦਿੱਤੇ ਹਨ ਜਦੋਂ ਮਹੰਤਾਂ ਦਾ ਗੁਰੂ ਘਰਾਂ ’ਤੇ ਕਬਜ਼ਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਬਾਦਲ ਪਰਿਵਾਰ ਦਾ ਸਾਥ ਛੱਡਣ ਵਿਚ ਦੇਰੀ ਜ਼ਰੂਰ ਕੀਤੀ ਪਰ ਉਹ ਬੇਦਾਗ਼ ਬਾਹਰ ਆਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਸ ਵਿਚ ਬਾਦਲ ਪਰਿਵਾਰ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੰਗਤ ਮੁਆਫ਼ ਨਹੀਂ ਕਰੇਗੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਹਨ।ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਦੀ ਅਪੀਲ ਵੀ ਕੀਤੀ। ਇਸ ਕਰਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਨਾਂ ਪੱਤਰ ਵੀ ਲਿਖਿਆ ਹੈ। ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਅਤੇ ਫਿਰ ਪੰਜਾਬ ਹੈ। ਉਸ ਤੋਂ ਬਾਅਦ ਪਾਰਟੀ ਅਤੇ ਰਾਜਨੀਤੀ।

 

Advertisement

 

Advertisement
Tags :
ਸਿਰਸਾ:ਡੇਰਾਢੀਂਡਸਾਪਰਿਵਾਰਬਾਦਲਬੇਅਦਬੀਮਿਲੀਭੁਗਤ