ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਮਾਨਸਾ ਤੇ ਬਲਾਕ ਸਮਿਤੀ ਬੁਢਲਾਡਾ ਭੰਗ

07:08 AM Nov 29, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 28 ਨਵੰਬਰ
ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੀ ਜ਼ਿਲ੍ਹਾ ਪਰਿਸ਼ਦ ਅਤੇ ਬੁਢਲਾਡਾ ਬਲਾਕ ਸਮਿਤੀ ਨੂੰ ਭੰਗ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਮਾਨਸਾ ਅਤੇ ਬੁਢਲਾਡਾ ਬਲਾਕ ਸਮਿਤੀ ਦਾ ਕੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ ਇੰਚਾਰਜ ਲਗਾਇਆ ਗਿਆ ਹੈ। ਦੋਵੇਂ ਸੰਸਥਾਵਾਂ ਨੂੰ ਭੰਗ ਕਰਨ ਦੀ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ ਵੱਲੋਂ ਪੱਤਰ ਜਾਰੀ ਕਰ ਕੇ ਕੀਤੀ ਗਈ ਹੈ। ਪੱਤਰ ਅਨੁਸਾਰ ਜ਼ਿਲ੍ਹਾ ਪਰਿਸ਼ਦ ਦੀ ਪਹਿਲੀ ਮੀਟਿੰਗ ਪਹਿਲੀ ਨਵੰਬਰ, 2019 ਨੂੰ ਹੋਈ ਸੀ, ਜਿਸ ਅਨੁਸਾਰ ਇਸ ਦੇ ਪੰਜ ਸਾਲ 31 ਅਕਤੂਬਰ, 2024 ਨੂੰ ਹੋ ਗਏ ਹਨ। ਦਿਲਚਸਪ ਗੱਲ ਹੈ ਕਿ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਮੋਫ਼ਰ ਹਨ, ਜੋ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਸਕੇ ਜੀਜਾ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਬਲਾਕ ਸਮਿਤੀ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ ਵੱਲੋਂ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੱਤਰ ਮੁਤਾਬਕ ਬਲਾਕ ਸਮਿਤੀ ਦੀ ਪਹਿਲੀ ਮੀਟਿੰਗ 25 ਅਕਤੂਬਰ, 2019 ਨੂੰ ਹੋਈ ਸੀ, ਜਿਸ ਦੀ ਪੰਜ ਸਾਲ ਦੀ ਮਿਆਦ 24 ਅਕਤੂਬਰ, 2024 ਨੂੰ ਸਮਾਪਤ ਹੋ ਗਈ ਹੈ। ਪੱਤਰ ਅਨੁਸਾਰ ਬਲਾਕ ਸਮਿਤੀ ਬੁਢਲਾਡਾ ਦੇ ਕੰਮਕਾਜ ਲਈ ਚਾਰਜ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਨਸਾ ਨੂੰ ਸੌਂਪਿਆ ਗਿਆ ਹੈ। ਉਧਰ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਆਦ ਪੂਰੀ ਹੋਣ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਬੁਢਲਾਡਾ ਨੂੰ ਲੋਕਤੰਤਰ ਦੇ ਨਿਯਮਾਂ ਅਤੇ ਨਿਯਮਾਂ ਅਨੁਸਾਰ ਭੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ।

Advertisement

Advertisement