ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆੜ੍ਹਤੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

09:51 AM Jun 01, 2024 IST

ਕੇਪੀ ਸਿੰਘ
ਗੁਰਦਾਸਪੁਰ, 31 ਮਈ
ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਕਿਸਾਨ ਵੱਲੋਂ ਆੜ੍ਹਤੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। ਖ਼ੁਦਕੁਸ਼ੀ ਤੋਂ ਪਹਿਲਾਂ ਕਿਸਾਨ ਨੇ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪਵਨਦੀਪ ਕਹਿ ਰਿਹਾ ਹੈ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਬੰਟੀ ਭਾਟੀਆ ਹੋਵੇਗਾ। ਡੇਰਾ ਬਾਬਾ ਨਾਨਕ ਦੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਆੜ੍ਹਤੀ ਬੰਟੀ ਭਾਟੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਪਵਨਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆੜ੍ਹਤੀ ਬੰਟੀ ਭਾਟੀਆ ਵਾਸੀ ਫ਼ਤਹਿਗੜ੍ਹ ਚੂੜੀਆਂ ਤੋਂ ਆਪਣੇ ਲੜਕੇ ਦੀ ਬਿਮਾਰੀ ਅਤੇ ਘਰੇਲੂ ਜ਼ਰੂਰਤ ਵਾਸਤੇ ਕਰੀਬ 2 ਲੱਖ ਰੁਪਏ ਲਏ ਸਨ। ਆੜ੍ਹਤੀ ਨੇ ਵਿਆਜ ਪਾ ਕੇ ਰਕਮ ਜ਼ਿਆਦਾ ਬਣਾ ਲਈ ਅਤੇ ਉਸ ਦੇ ਬਦਲੇ ਕਰੀਬ 6 ਮਹੀਨੇ ਪਹਿਲਾਂ ਟਰੈਕਟਰ ਵੀ ਲੈ ਗਿਆ। ਟਰੈਕਟਰ ਲਿਜਾਣ ਦੇ ਬਾਅਦ ਵੀ ਕੋਈ ਹਿਸਾਬ ਨਹੀਂ ਕੀਤਾ ਤੇ ਉਸ ਦੇ ਪਤੀ ਨੇ ਸਫ਼ੈਦੇ ਦੇ ਰੁੱਖ ਵੇਚ ਕੇ ਉਸ ਨੂੰ 1 ਲੱਖ ਰੁਪਏ ਵੀ ਦਿੱਤੇ ਸਨ। ਬਲਵਿੰਦਰ ਕੌਰ ਨੇ ਦੱਸਿਆ ਕਿ ਆੜ੍ਹਤੀ ਬੰਟੀ ਭਾਟੀਆ ਉਸ ਦੇ ਪਤੀ ਨੂੰ ਧਮਕੀਆਂ ਦਿੰਦਾ ਸੀ, ਜਿਸ ਕਾਰਨ ਉਹ ਬੇਹੱਦ ਪ੍ਰੇਸ਼ਾਨ ਰਹਿੰਦੇ ਸਨ। ਇਸੇ ਕਾਰਨ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਆੜ੍ਹਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement