ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈਵਾਲਾਂ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

08:37 AM Jul 01, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਜੂਨ
ਥਾਣਾ ਸਲੇਮ ਟਾਬਰੀ ਦੇ ਇਲਾਕੇ ਸਰੂਪ ਨਗਰ ਵਿੱਚ ਇੱਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਅਨੂੰ ਮਲਹੋਤਰਾ ਨੇ ਦੱਸਿਆ ਹੈ ਕਿ ਉਸ ਦੇ ਪਤੀ ਰਾਕੇਸ਼ ਕੁਮਾਰ ਨੇ ਸਾਲ 2021 ਵਿੱਚ ਆਪਣੇ ਭਰਾ ਰਵਿਸ਼ ਕੁਮਾਰ, ਹਰਪਾਲ ਸਿੰਘ ਉਰਫ਼ ਪਾਲੀ ਤੇ ਭੁਪਿੰਦਰ ਸਿੰਘ ਨਾਲ ਰਲ ਕੇ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ ਪਰ ਕੁੱਝ ਕਾਰਨਾਂ ਕਰਕੇ ਉਸ ਨੇ ਇਨ੍ਹਾਂ ਪਾਸੋਂ ਆਪਣਾ ਕੰਮ ਅਲੱਗ ਕਰ ਲਿਆ। ਉਸ ਨੇ ਜਿਹੜੀ ਰਕਮ ਆਪਣੇ ਭਾਈਵਾਲਾਂ ਪਾਸੋਂ ਲੈਣੀ ਸੀ ਉਹ ਵਾਪਸ ਨਹੀਂ ਕਰ ਰਹੇ ਸਨ ਅਤੇ ਉਸ ਨੂੰ ਬਾਜ਼ਾਰ ਵਿੱਚ ਗਲਤ ਇਲਜ਼ਾਮ ਲਗਾ ਕੇ ਤੰਗ-ਪਰੇਸ਼ਾਨ ਤੇ ਬਦਨਾਮ ਕਰ ਰਹੇ ਸਨ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਘਰ ਦੇ ਉੱਪਰ ਵਾਲੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੂੰ ਇੱਕ ਸੁਸਾਈਡ ਨੋਟ ਕਮਰੇ ਦੀ ਅਲਮਾਰੀ ਵਿੱਚੋਂ ਪ੍ਰਾਪਤ ਹੋਇਆ ਜਿਸ ਵਿੱਚ ਖੁਦਕੁਸ਼ੀ ਲਈ ਮਜ਼ਬੂਰ ਕਰਨ ਲਈ ਰਵੀਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਸਰੂਪ ਨਗਰ, ਹਰਪਾਲ ਸਿੰਘ ਉਰਫ਼ ਪਾਲੀ ਅਤੇ ਭੁਪਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪੁਲੀਸ ਵੱਲੋਂ ਤਿੰਨਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Tags :
ਖੁਦਕੁਸ਼ੀਨੌਜਵਾਨਪ੍ਰੇਸ਼ਾਨਫਾਹਾਭਾਈਵਾਲਾਂਵੱਲੋਂ
Advertisement