ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਮੱਕੀ ਦੇ ਸੁਧਰੇ ਹੋਏ ਬੀਜ ਵੰਡੇ

07:40 AM Jun 07, 2024 IST
ਕਿਸਾਨਾਂ ਨੂੰ ਬੀਜ ਵੰਡਦੇ ਹੋਏ ਖੇਤੀ ਵਿਗਿਆਨ ਕੇਂਦਰ ਦੇ ਅਧਿਕਾਰੀ।

ਪਠਾਨਕੋਟ:

Advertisement

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਵਿਗਿਆਨ ਕੇਂਦਰ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਡਾ. ਨਰਿੰਦਰਦੀਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਥਰਿਆਲ ਵਿੱਚ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਸੁਧਰੇ ਹੋਏ ਬੀਜ ਕਿਸਾਨਾਂ ਨੂੰ ਦਿੱਤੇ ਗਏ। ਇਥੇ ਡਾ. ਸੀਮਾ ਸ਼ਰਮਾ ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਦੀ ਅਗਵਾਈ ਵਿੱਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸੀਮਾ ਸ਼ਰਮਾ ਨੇ ਮੱਕੀ ਨੂੰ ਲੱਗਣ ਵਾਲੀਆਂ ਬਿਮਾਰੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਵੱਲੋਂ ਲਗਭਗ 2 ਦਰਜਨ ਕਿਸਾਨਾਂ ਨੂੰ ਮੱਕੀ ਦਾ ਬੀਜ ਦਿੱਤਾ ਗਿਆ ਹੈ। ਇਸ ਮੌਕੇ ਪ੍ਰੋਫੈਸਰ ਸੁਰਿੰਦਰ ਸਿੰਘ ਸਹਾਇਕ ਪਸ਼ੂ ਪਾਲਣ ਤੋਂ ਇਲਾਵਾ ਰਘੂਨਾਥ ਸਿੰਘ ਸਲਾਰੀਆ, ਹਰਬੰਸ ਸਿੰਘ, ਮਨੀ ਰਾਮ ਠਾਕੁਰ, ਰਾਜੀਵ ਸਿੰਘ ਜੱਗੀ, ਰਘਵੀਰ ਸਿੰਘ, ਰਿਸ਼ੀ ਪਾਲ ਸਿੰਘ, ਸੰਗਰਾਮ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement